CM ਮਾਨ ਮੋਟਰਸਾਈਕਲ ਰੇਹੜੀਆਂ ਵਾਲੇ ਫ਼ੈਸਲੇ ਤੋਂ ਸਖ਼ਤ ਨਾਰਾਜ਼, ਟਰਾਂਸਪੋਰਟ ਵਿਭਾਗ ਤੋਂ ਮੰਗੀ ਰਿਪੋਰਟ

04/23/2022 8:24:09 PM

ਚੰਡੀਗੜ੍ਹ (ਬਿਊਰੋ) : ਟਰਾਂਸਪੋਰਟ ਵਿਭਾਗ ਵੱਲੋਂ ਅੱਜ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫ਼ੀ ਨਾਰਾਜ਼ ਲੱਗ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਮੁੱਖ ਮੰਤਰੀ ਮਾਨ ਨੇ ਇਸ ਫ਼ੈਸਲੇ ਨੂੰ ਲੈ ਕੇ ਟ੍ਰਾਂਸਪੋਰਟ ਵਿਭਾਗ ਤੋਂ ਤੁਰੰਤ ਰਿਪੋਰਟ ਮੰਗ ਲਈ ਹੈ। ਉਹ ਇਸ ਪਾਬੰਦੀ ਦੇ ਫ਼ੈਸਲੇ ਨੂੰ ਪਲਟ ਵੀ ਸਕਦੇ ਹਨ। ਜ਼ਿਕਰਯੋਗ ਹੈ ਕਿ ਟਰਾਂਸਪੋਰਟ ਵਿਭਾਗ ਨੇ ਲੋਕਾਂ ਵੱਲੋਂ ਮੋਟਰਸਾਈਕਲ ਜੋੜ ਕੇ ਬਣਾਈਆਂ ਗਈਆਂ ਜੁਗਾੜੂ ਰੇਹੜੀਆਂ ਨੂੰ ਲੈ ਕੇ ਪਾਬੰਦੀ ਦਾ ਫ਼ੈਸਲਾ ਕੀਤਾ ਸੀ।

ਇਹ ਵੀ ਪੜ੍ਹੋ : ਜੁਗਾੜੂ ਰੇਹੜੀ ’ਤੇ ਪਾਬੰਦੀ ਨੂੰ ਲੈ ਕੇ ਅਕਾਲੀ ਦਲ ਦੀ CM ਮਾਨ ਨੂੰ ਅਪੀਲ, ਕਿਹਾ-ਹਜ਼ਾਰਾਂ ਲੋਕ ਹੋ ਜਾਣਗੇ ਬੇਰੁਜ਼ਗਾਰ

ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ’ਤੇ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਕਿ ਇਸ ਨਾਲ ਉਨ੍ਹਾਂ ਦੇ ਰੁਜ਼ਗਾਰ ਖ਼ਤਮ ਹੋ ਜਾਣਗੇ। ਇਸ ਫ਼ੈਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।  


Manoj

Content Editor

Related News