ਪੰਜਾਬ ਦੇ ਲੋਕਾਂ ਨੂੰ ਹੁਣ ਨਹੀਂ ਆਵੇਗੀ ਕੋਈ ਤੰਗੀ-ਪਰੇਸ਼ਾਨੀ, CM ਮਾਨ ਜਲਦ ਸ਼ੁਰੂ ਕਰਨ ਜਾ ਰਹੇ ਨਵਾਂ ਪ੍ਰੋਗਰਾਮ

Wednesday, Aug 14, 2024 - 09:57 AM (IST)

ਚੰਡੀਗੜ੍ਹ (ਅੰਕੁਰ) : ਜਿਸ ਤਰ੍ਹਾਂ ਪੰਜਾਬ ਸਰਕਾਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਚਲਾ ਰਹੀ ਹੈ। ਇਸ ਤਹਿਤ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਖ਼ੁਦ ਪਿੰਡਾਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ ’ਤੇ ਹੁਣ ਵਿਧਾਇਕ ਵੀ ਲੋਕਾਂ ਦੇ ਦਰਵਾਜ਼ੇ ’ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ’ਚ ‘ਤੁਹਾਡਾ ਐੱਮ. ਐੱਲ. ਏ. ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਵਿਧਾਇਕ ਪਿੰਡ-ਪਿੰਡ ਤੇ ਮੁਹੱਲਿਆਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦਾ ਹੱਲ ਕਰਨਗੇ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰ ਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ’ਤੇ ਵਿਚਾਰ ਕੀਤਾ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

ਉਨ੍ਹਾਂ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵਿਧਾਇਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ’ਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਕੇਂਦਰ ਵੱਲੋਂ ਨੈਸ਼ਨਲ ਹਾਈਵੇ ’ਤੇ ਚਲਾਏ ਜਾ ਰਹੇ ਪ੍ਰਾਜੈਕਟ ਤੇ ਜਲੰਧਰ ਤੇ ਲੁਧਿਆਣਾ ’ਚ ਦਰਜ ਐੱਫ. ਆਈ. ਆਰ. ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪੰਚਾਇਤੀ ਚੋਣਾਂ ਸਬੰਧੀ ਵੀ ਚਰਚਾ ਹੋਈ। ਇਸ ਮੀਟਿੰਗ ’ਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ। ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ  ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ’ਚ ਕੀਤੇ ਸਾਰੇ ਕੰਮਾਂ ਬਾਰੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਿਆ ਤੇ ਭਵਿੱਖ ਲਈ ਦਿਸ਼ਾ-ਨਿਰਦੇਸ਼ ਦਿੱਤੇ। ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਸਮੇਂ-ਸਮੇਂ ’ਤੇ ਅਜਿਹਾ ਕਰਦੀਆਂ ਹਨ।

ਇਹ ਵੀ ਪੜ੍ਹੋ : CM ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਵਿਰੋਧੀਆਂ 'ਤੇ ਵੀ ਕੱਸੇ ਤੰਜ (ਵੀਡੀਓ)
ਲੋਕਾਂ ’ਚ ਜਾ ਕੇ ਹੀ ਸਮਝੀਆਂ ਜਾ ਸਕਦੀਆਂ ਨੇ ਮੁਸ਼ਕਲਾਂ : ਮੀਤ ਹੇਅਰ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ। ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਲੋਕਾਂ ਦੀਆਂ ਮੁਸ਼ਕਲਾਂ ਲੋਕਾਂ ’ਚ ਜਾ ਕੇ ਹੀ ਜਾਣੀਆਂ ਤੇ ਸਮਝੀਆਂ ਜਾ ਸਕਦੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵਿਚਕਾਰ ਜਾਣ ਦਾ ਫ਼ੈਸਲਾ ਕੀਤਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


Babita

Content Editor

Related News