CM ਮਾਨ ਨੇ ਸਟੇਜ ਤੋਂ ਹੀ ਦੇ ਦਿੱਤੀਆਂ DC ਨੂੰ ਹਦਾਇਤਾਂ, ਹੋ ਗਿਆ ਵੱਡਾ ਐਲਾਨ (ਵੀਡੀਓ)
Thursday, Nov 21, 2024 - 04:06 PM (IST)
ਡੇਰਾਬੱਸੀ (ਵੈੱਬ ਡੈਸਕ): ਜੈਨ ਸਮਾਜ ਵੱਲੋਂ ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿਚ 'ਜੈਨ ਭਾਗਵਤੀ ਦੀਕਸ਼ਾ ਮਹੋਤਸਵ' ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਜੈਨ ਸਮਾਜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਹਸਪਤਾਲ ਬਣਾਉਣ ਲਈ 500 ਗਜ਼ ਜਗ੍ਹਾ ਦੀ ਮੰਗ ਕੀਤੀ ਗਈ, ਜਿਸ 'ਤੇ CM ਮਾਨ ਨੇ ਕਿਹਾ ਕਿ ਇੱਥੇ ਸਿਰਫ਼ 500 ਗਜ਼ ਹੀ ਨਹੀਂ, ਸਗੋਂ ਉਸ ਤੋਂ ਵੀ ਵੱਡਾ ਹਸਪਤਾਲ ਬਣਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਚ ਤੋਂ ਸੰਬੋਧਨ ਕਰਦਿਆਂ ਹੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਹਸਪਤਾਲ ਲਈ ਢੁਕਵੀਂ ਜਗ੍ਹਾ ਦੀ ਨਿਸ਼ਾਨਦੇਹੀ ਕਰ ਲੈਣ। ਉਨ੍ਹਾਂ ਇਹ ਵੀ ਹਦਾਇਤਾਂ ਕੀਤੀਆਂ ਕਿ ਜਗ੍ਹਾ 'ਤੇ ਪਾਰਕਿੰਗ ਤੋਂ ਲੈ ਕੇ ਹੋਰ ਸਾਰੀਆਂ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇ ਹਸਪਤਾਲ ਬਣਾਉਣਾ ਹੀ ਹੈ ਤਾਂ ਅਗਲੇ 40-50 ਸਾਲਾਂ ਦੀ ਪਲਾਨਿੰਗ ਨਾਲ ਹੀ ਬਣਾਇਆ ਜਾਵੇ। ਸਾਡਾ ਫ਼ਰਜ਼ ਬਣਦਾ ਹੈ ਕਿ ਲੋਕ ਭਲਾਈ ਦੇ ਕੰਮਾਂ ਵਿਚ ਜਿੰਨਾ ਸਹਿਯੋਗ ਹੋ ਸਕੇ ਉਹ ਕਰੀਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! CM ਮਾਨ ਨੇ ਕਰ 'ਤਾ ਵੱਡਾ ਐਲਾਨ
CM ਮਾਨ ਨੇ ਕਿਹਾ ਕਿ ਇਹ ਇਲਾਕਾ ਚੰਡੀਗੜ੍ਹ ਦੇ ਨਾਲ ਲੱਗਦਾ ਹੈ। ਚੰਡੀਗੜ੍ਹ ਦੇ PGI 'ਤੇ ਇਸ ਵੇਲੇ ਬਹੁਤ ਭਾਰ ਹੈ ਕਿਉਂਕਿ ਉੱਥੇ 5 ਸੂਬਿਆਂ ਦੇ ਲੋਕ ਇਲਾਜ ਲਈ ਆਉਂਦੇ ਹਨ। ਇਸ ਲਈ ਜੇ ਇਸ ਜਗ੍ਹਾ 'ਤੇ ਇਕ ਚੰਗਾ ਹਸਪਤਾਲ ਬਣਦਾ ਹੈ ਤਾਂ ਇਹ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਨਿਸ਼ਾਨਦੇਹੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਉਹੀ ਐਲਾਨ ਕਰਦਾ ਹਾਂ, ਜਿਹੜੇ ਪੂਰੇ ਕਰ ਸਕਦਾ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8