CM ਮਾਨ ਨੇ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਮੌਨ ਰੱਖ ਕੇ ਦਿੱਤੀ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ (ਵੀਡੀਓ)
Saturday, Aug 23, 2025 - 07:03 PM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਕਾਨਫ਼ਰੰਸ ਦੀ ਸ਼ੁਰੂਆਤ ਤੋਂ ਪਹਿਲਾਂ ਉਨ੍ਹਾਂ ਨੇ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਦੋਂ ਕਦੇ ਟੈਨਸ਼ਨ ਵਿਚ ਹੁੰਦੇ ਸੀ ਤਾਂ ਜਸਵਿੰਦਰ ਭੱਲਾ ਦੀਆਂ ਫ਼ਿਲਮਾਂ ਵੇਖ ਕੇ ਜਾਂ ਕੈਸਟਾਂ ਸੁਣ ਕੇ ਰਿਲੈਕਸ ਹੁੰਦੇ ਸੀ। ਉਨ੍ਹਾਂ ਦਾ ਇਸ ਤਰ੍ਹਾਂ ਤੁਰ ਜਾਣਾ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਕਲਾ ਜਗਤ ਲਈ ਬੜੀ ਅਫ਼ਸੋਸਜਨਕ ਗੱਲ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਦੱਸ ਦਈਏ ਕਿ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਲੱਖਾਂ ਰਾਸ਼ਨ ਕਾਰਡ ਕੱਟੇ ਜਾਣ ਦਾ ਮੁੱਦਾ ਚੁੱਕਿਆ ਤੇ ਨਾਲ ਹੀ ਇਹ ਗੱਲ ਵੀ ਕਹੀ ਕਿ ਉਨ੍ਹਾਂ ਨੇ ਕੇਂਦਰ ਤੋਂ 6 ਮਹੀਨੇ ਦੇ ਸਮੇਂ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਘਰੋ-ਘਰੀ ਜਾ ਕੇ ਲੋਕਾਂ ਦੀ E-KYC ਕਰਵਾਏਗੀ ਤੇ ਇਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8