ਚੋਣ ਦੇ ਐਲਾਨ ਤੋਂ ਪਹਿਲਾਂ CM ਮਾਨ ਤੇ ਕੇਜਰੀਵਾਲ ਦੀ ਰੈਲੀ! 18 ਮਾਰਚ ਨੂੰ ਵਜਾਉਣਗੇ ਚੋਣ ਬਿਗੁਲ

Wednesday, Mar 12, 2025 - 10:03 AM (IST)

ਚੋਣ ਦੇ ਐਲਾਨ ਤੋਂ ਪਹਿਲਾਂ CM ਮਾਨ ਤੇ ਕੇਜਰੀਵਾਲ ਦੀ ਰੈਲੀ! 18 ਮਾਰਚ ਨੂੰ ਵਜਾਉਣਗੇ ਚੋਣ ਬਿਗੁਲ

ਲੁਧਿਆਣਾ (ਹਿਤੇਸ਼)- ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਉਮੀਦਵਾਰ ਦਾ ਐਲਾਨ ਕਰਨ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਬਾਜ਼ੀ ਮਾਰ ਲਈ ਹੈ ਅਤੇ ਹੁਣ ਖੁਦ ਅਰਵਿੰਦ ਕੇਜਰੀਵਾਲ ਦੀ ਰੈਲੀ ਦੇ ਰੂਪ ’ਚ ਇਥੇ ਚੋਣ ਬਿਗੁਲ ਜਵਾਇਆ ਜਾਵੇਗਾ। ਇਥੇ ਜ਼ਿਕਰਯੋਗ ਹੋਵੇਗਾ ਕਿ ਲੁਧਿਆਣਾ ਵੈਸਟ ਸੀਟ ਆਮ ਆਦਮੀ ਪਾਰਟੀ ਦੇ ਹੀ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਵਜ੍ਹਾ ਨਾਲ ਖਾਲੀ ਹੋਈ ਹੈ।

ਇਸ ਸੀਟ ਨੂੰ ਭਾਵੇਂ ਵਿਧਾਨ ਸਭਾ ਦੇ ਸਪੀਕਰ ਵਲੋਂ 11 ਜਨਵਰੀ ਨੂੰ ਖਾਲੀ ਐਲਾਨ ਕਰ ਦਿੱਤਾ ਗਿਆ ਸੀ ਪਰ ਚੋਣ ਕਮਿਸ਼ਨ ਵਲੋਂ ਹੁਣ ਤੱਕ ਇਸ ਸੀਟ ’ਤੇ ਉਪ ਚੋਣ ਲਈ ਸ਼ੈਡਿਊਲ ਜਾਰੀ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਅਟਕਲਾਂ ਦੇ ਉਲਟ ਗੋਗੀ ਦੀ ਪਤਨੀ ਨੂੰ ਟਿਕਟ ਦੇਣ ਦੀ ਬਜਾਏ ਰਾਜ ਸਭਾ ਸੰਸਦ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ

ਇਸ ਫੈਸਲੇ ਨੂੰ ਦਿੱਲੀ ਵਿਧਾਨ ਸਭਾ ਚੋਣ ਦੌਰਾਨ ਹੋਈ ਹਾਰ ਦੇ ਬਾਅਦ ਰਾਸ਼ਟਰੀ ਰਾਜਨੀਤੀ ’ਚ ਪੀ. ਐੱਮ. ਮੋਦੀ ਦੇ ਮੁਕਾਬਲੇ ’ਚ ਬਣੇ ਰਹਿਣ ਲਈ ਕੇਜਰੀਵਾਲ ਵਲੋਂ ਅਰੋੜਾ ਦੀ ਜਗ੍ਹਾ ਰਾਜ ਸਭਾ ’ਚ ਐਂਟਰੀ ਕਰਨ ਦੀ ਕਵਾਇਦ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ। ਹੁਣ ਅਰੋੜਾ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨ ਵੀ ਕੇਜਰੀਵਾਲ ਖੁਦ ਆ ਰਹੇ ਹਨ। ਇਸ ਦੇ ਤਹਿਤ 18 ਮਾਰਚ ਨੂੰ ਲੁਧਿਆਣਾ ’ਚ ਰੈਲੀ ਰੱਖੇ ਜਾਣ ਦੀ ਸੂਚਨਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੇ ਪੰਜਾਬ ਦੀ ਲੀਡਰਸ਼ਿਪ ਨਾਲ ਮੌਜੂਦ ਰਹਿਣਗੇ।

ਕੌਂਸਲਰਾਂ ਨੂੰ ਅਰੋੜਾ ਨਾਲ ਜੋੜਨ ’ਚ ਕਾਮਯਾਬ ਰਹੀ ਪਾਰਟੀ

ਲੁਧਿਆਣਾ ਵੈਸਟ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਗੋਗੀ ਦੀ ਪਤਨੀ ਨੂੰ ਟਿਕਟ ਨਾ ਮਿਲਣ ਤੋਂ ਬਾਅਦ ਇਹ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਕੁਝ ਕੌਂਸਲਰ ਬਗਾਵਤ ਕਰ ਸਕਦੇ ਹਨ, ਜਿਸ ਦੇ ਮੱਦੇਨਜ਼ਰ ਪਹਿਲਾਂ ਮੇਅਰ-ਕਮਿਸ਼ਨਰ, ਫਿਰ ਸੰਜੀਵ ਅਰੋੜਾ ਅਤੇ ਬਾਅਦ ’ਚ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਹਲਕਾ ਪੱਛਮੀ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕੌਂਸਲਰਾਂ ਨੇ ਨਗਰ ਨਿਗਮ ਦੇ ਜਿਨ੍ਹਾਂ ਅਧਿਕਾਰੀਆਂ ’ਤੇ ਸੁਣਵਾਈ ਨਾ ਕਰਨ ਦਾ ਦੋਸ਼ ਲਾਇਆ ਗਿਆ, ਉਨ੍ਹਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਾਰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਕੌਂਸਲਰਾਂ ਦੀ ਲਗਾਤਾਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ

ਇਸ ਦਾ ਨਤੀਜਾ ਇਹ ਹੋਇਆ ਕਿ ਗੋਗੀ ਦੇ ਨਜ਼ਦੀਕੀ ਮੰਨੇ ਜਾਂਦੇ ਕੌਂਸਲਰ ਖੁੱਲ੍ਹ ਕੇ ਅਰੋੜਾ ਨਾਲ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਪਬਲਿਕ ਮੀਟਿੰਗਾਂ ਕਰਵਾਉਣ ਦੇ ਨਾਲ ਹੀ ਸਮਾਰੋਹਾਂ ’ਚ ਸ਼ਾਮਲ ਹੋਣ ਲਈ ਵੀ ਬੁਲਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਕਮਾਨ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਚੇਅਰਮੈਨ ਸੰਭਾਲ ਰਹੇ ਹਨ ਅਤੇ ਖੁਦ ਸੀ. ਐੱਮ. ਦੇ ਓ. ਐੱਸ. ਡੀ. ਵੀ ਕੌਂਸਲਰਾਂ ਨਾਲ ਮੀਟਿੰਗ ਕਰ ਕੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News