CM ਮਾਨ ਦੀ ਕੇਂਦਰ ਨੂੰ ਚਿੱਠੀ, ਰੱਖੀ ਇਹ ਮੰਗ
Thursday, Sep 19, 2024 - 11:13 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਖ਼ੁਰਾਕ ਨਿਗਮ (ਐੱਫ. ਸੀ. ਆਈ.) ਨੂੰ ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਲਈ ਕੇਂਦਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਇਸ ਸਬੰਧੀ ਕੇਂਦਰੀ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਲਿਖੇ ਪੱਤਰ ’ਚ ਉਨ੍ਹਾਂ ਲਿਖਿਆ ਹੈ ਕਿ ਐੱਫ. ਸੀ. ਆਈ. ਕੋਲ ਵਿਸ਼ੇਸ਼ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਗੰਭੀਰ ਤੌਰ ’ਤੇ ਜਗ੍ਹਾ ਦੀ ਘਾਟ ਹੈ, ਜਿਸ ਕਾਰਨ ਸੂਬੇ ਦੇ ਰਾਈਸ ਮਿੱਲਰਾਂ ਵੱਲੋਂ ਕੇਂਦਰੀ ਪੂਲ ’ਚ ਐੱਫ. ਸੀ. ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਸਪੁਰਦਗੀ ਕਰਨ ’ਚ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਰਾਈਸ ਮਿੱਲਰਾਂ ’ਚ ਜਗ੍ਹਾ ਦੀ ਕਿੱਲਤ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ Good News: ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ
ਸਰਕਾਰ ਤੇ ਰਾਈਸ ਮਿੱਲਰਾਂ ਦੇ ਯਤਨਾਂ ਦੇ ਬਾਵਜੂਦ ਹੁਣ ਤੱਕ ਐੱਫ. ਸੀ. ਆਈ. ਨੂੰ ਕੁੱਲ 98.35 ਫ਼ੀਸਦੀ ਚੌਲਾਂ ਦੀ ਸਪੁਰਦਗੀ ਕੀਤੀ ਜਾ ਸਕੀ ਹੈ। ਜਗ੍ਹਾ ਦੀ ਲਗਾਤਾਰ ਘਾਟ ਕਾਰਨ ਸਰਕਾਰ ਪਹਿਲਾਂ 31 ਜੁਲਾਈ ਤੇ ਫਿਰ 31 ਅਗਸਤ ਤੱਕ ਮਿਲਿੰਗ ਦਾ ਸਮਾਂ ਵਧਾਉਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਜਗ੍ਹਾ ਦੀ ਕਿੱਲਤ ਕਾਰਨ ਸਾਉਣੀ ਸੀਜ਼ਨ ਦੇ ਬਾਕੀ ਪਏ ਚੌਲਾਂ ਕਾਰਨ ਕੇਂਦਰ ਸਰਕਾਰ ਨੇ ਸਪੁਰਦਗੀ ਦੀ ਮਿਆਦ 30 ਸਤੰਬਰ ਤੱਕ ਵਧਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਕੋਲ ਜਗ੍ਹਾ ਦੀ ਕਮੀ ਦਾ ਮੁੱਦਾ ਬਕਾਇਦਾ ਉਠਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ’ਚੋਂ ਕਣਕ ਤੇ ਝੋਨੇ ਦੇ ਵਾਧੂ ਰੈਕ ਭੇਜ ਕੇ ਇਸ ਸਮੱਸਿਆ ਦੇ ਤੁਰੰਤ ਨਿਪਟਾਰੇ ਦੀ ਮੰਗ ਕੀਤੀ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਪਹਿਲਾਂ ਪਏ ਚੌਲ ਜਲਦ ਤੋਂ ਜਲਦ ਐੱਫ. ਸੀ. ਆਈ. ਨੂੰ ਪਹੁੰਚਾਏ ਜਾਣ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਐੱਫ. ਸੀ. ਆਈ. ਕੋਲ ਜਗ੍ਹਾ ਦੀ ਉਪਲਬਧਤਾ ਦੇ ਮੁੱਦੇ ਦਾ ਸੁਚਾਰੂ ਢੰਗ ਨਾਲ ਹੱਲ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8