CM ਮਾਨ ਨੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਲਈ ਆਨਲਾਈਨ ਐਫ਼ੀਲੀਏਸ਼ਨ ਪੋਰਟਲ ਦੀ ਕੀਤੀ ਸ਼ੁਰੂਆਤ

Friday, Dec 16, 2022 - 05:51 PM (IST)

CM ਮਾਨ ਨੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਲਈ ਆਨਲਾਈਨ ਐਫ਼ੀਲੀਏਸ਼ਨ ਪੋਰਟਲ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ- ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫ਼ੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਦੀ ਵੱਡੀ ਸਫ਼ਲਤਾ, ਹੈਰੋਇਨ-ਪਿਸਤੌਲ ਤੇ 10 ਅਣਚੱਲੇ ਕਾਰਤੂਸ ਸਣੇ 2 ਗ੍ਰਿਫ਼ਤਾਰ

ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫ਼ੀਲੀਏਸ਼ਨ ਸਬੰਧੀ ਫ਼ਾਈਲਾਂ ਨੂੰ ਵਿਚਾਰਿਆ ਜਾਂਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫ਼ੀਲੀਏਸ਼ਨ ਪ੍ਰੋਫ਼ਾਰਮਾ ਫ਼ਿਜ਼ੀਕਲ ਫ਼ਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫ਼ੀਲੀਏਸ਼ਨ ਫ਼ੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ- ਘਰੇ ਪਰਤ ਰਹੇ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਹੋਵੇਗੀ ਮੌਤ ਕਿਸੇ ਸੋਚਿਆ ਨਾ ਸੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫ਼ੀਲੀਏਸ਼ਨ ਪ੍ਰੋਫ਼ਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫ਼ੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ 'ਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ।

ਇਹ ਵੀ ਪੜ੍ਹੋ- ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਵੱਡੇ ਪੱਧਰ 'ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


 


author

Shivani Bassan

Content Editor

Related News