ਲੋਕਾਂ ਨਾਲ ਸਿੱਧਾ WhatsApp ''ਤੇ ਰਾਬਤਾ ਕਾਇਮ ਕਰਨਗੇ CM ਮਾਨ, ਇੰਝ ਕਰ ਸਕਦੇ ਹੋ ਸੰਪਰਕ

09/21/2023 10:51:47 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।

ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਕਤਲਕਾਂਡ ਬਾਰੇ ਫ਼ਿਰ ਬੋਲੇ ਟਰੂਡੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਸਿੱਧੀ ਗੱਲਬਾਤ

ਨਵੇਂ ਵਟਸਐਪ ਚੈਨਲ https://whatsapp.com/channel/0029Va42I695fM5iIFathJ0Q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫ਼ੈਸਲਾ ਦੱਸਿਆ ਜਿਸ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਲਿੰਕ ਰਾਹੀਂ ਚੈਨਲ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਕ ਉਪਰਾਲਾ ਲੋਕਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਾਉਣ ਵਿਚ ਬਹੁਤ ਸਹਾਈ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - 'ਬੱਬਰ ਖ਼ਾਲਸਾ' ਵਿਰੁੱਧ NIA ਦੀ ਸਖ਼ਤੀ! ਰਿੰਦਾ-ਲੰਡਾ ਸਣੇ 5 ਅੱਤਵਾਦੀਆਂ ਖ਼ਿਲਾਫ਼ ਦਬਿਸ਼ ਦੀ ਤਿਆਰੀ

ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿਚ ‘ਸਕੂਲ ਆਫ਼ ਐਮੀਨੈਂਸ’ ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਨਿਰੰਤਰ ਜਾਣੂੰ ਕਰਵਾਉਣ ਲਈ ਇਸ ਵਟਸਐਪ ਗਰੁੱਪ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News