MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਬਾਰੇ CM ਮਾਨ ਦੀ ਮੋਦੀ ਨੂੰ ਚਿੱਠੀ, ਕਿਸਾਨਾਂ ਦੇ ਹੱਕ ਦੀ ਕੀਤੀ ਗੱਲ

07/22/2022 3:19:02 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਕਮੇਟੀ 'ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਕਮੇਟੀ 'ਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ 'ਚ ਵੱਡਾ ਹਿੱਸਾ ਪਾਇਆ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬ 'ਚ ਆਪਣੇ ਰੰਗ 'ਚ ਵਰ੍ਹਿਆ ਮਾਨਸੂਨ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਐੱਮ. ਐੱਸ. ਪੀ. ਦੀਆਂ ਸਿਫ਼ਾਰਿਸ਼ਾਂ ਲਈ ਕਾਇਮ ਕੀਤੀ ਕਮੇਟੀ 'ਚੋਂ ਪੰਜਾਬ ਨੂੰ ਬਾਹਰ ਰੱਖਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਸੀ। ਇਕ ਬਿਆਨ 'ਚ ਮੁੱਖ ਮੰਤਰੀ ਨੇ ਇਸ ਨੂੰ ਕੇਂਦਰ ਸਰਕਾਰ ਦਾ ਆਪਹੁਦਰਾ ਕਦਮ ਦੱਸਦਿਆਂ ਕਿਹਾ ਸੀ ਕਿ ਕੌਮੀ ਅੰਨ ਭੰਡਾਰ 'ਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਨੂੰ ਉੱਚ ਤਾਕਤੀ ਕਮੇਟੀ 'ਚੋਂ ਬਾਹਰ ਕਿਉਂ ਰੱਖਿਆ ਗਿਆ, ਜਿਸ ਬਾਰੇ ਕੇਂਦਰੀ ਦੀ ਸਰਕਾਰ ਹੀ ਭਲੀਭਾਂਤ ਦੱਸ ਸਕਦੀ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦਾ ਕੇਸ ਨਵੀਂ ਬੈਂਚ ਨੂੰ ਰੈਫ਼ਰ, 29 ਜੁਲਾਈ ਨੂੰ ਹੋਵੇਗੀ ਸੁਣਵਾਈ

ਐੱਮ. ਐੱਸ. ਪੀ. ਕਿਸਾਨਾਂ ਦਾ ਕਾਨੂੰਨੀ ਹੱਕ ਹੈ ਅਤੇ ਜੇ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ ਤਾਂ ਇਸ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita