CM ਮਾਨ ਵੱਲੋਂ ਕਾਮਰੇਡ ਤੇਜਾ ਸਿੰਘ ਸੁਤੰਤਰ ਦਾ ਬੁੱਤ ਲੋਕ ਅਰਪਣ, ਸੂਬੇ ਦੇ ਲੋਕਾਂ ਨੂੰ ਦਿੱਤੀ ਨਸੀਹਤ
Wednesday, Apr 12, 2023 - 02:14 PM (IST)
ਸੰਗਰੂਰ : ਇੱਥੇ ਪਿੰਡ ਨਿਹਾਲਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਾਨ ਕ੍ਰਾਂਤੀਕਾਰੀ ਦੇਸ਼ ਭਗਤ ਕਾਮਰੇਡ ਤੇਜਾ ਸਿੰਘ ਸੁਤੰਤਰ ਜੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਸੂਬੇ ਦੇ ਲੋਕਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਿਆਸਤ ਕਰਕੇ ਆਪਸ 'ਚ ਦੁਸ਼ਮਣੀ ਨਾਲ ਵਧਾਓ ਅਤੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਸਭ ਲੋਕ ਇਕੱਠੇ ਹੋਣ। ਇਸ ਤੋਂ ਇਲਾਵਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਾਬਕਾ CM ਚਰਨਜੀਤ ਚੰਨੀ, ਦਿੱਤਾ ਨਿੱਜੀ ਕਾਰਨਾਂ ਦਾ ਹਵਾਲਾ
ਉਨ੍ਹਾਂ ਕਿਹਾ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਗੀਰ ਨਹੀਂ ਹੈ ਅਤੇ ਸ਼ਹੀਦਾਂ 'ਚ ਕੋਈ ਵੱਡਾ-ਛੋਟਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਭਾਰਤ ਰਤਨ ਇਕ ਬਹੁਤ ਵੱਡਾ ਐਵਾਰਡ ਹੈ ਅਤੇ ਇਹ ਐਵਾਰਡ ਦੇਸ਼ ਦੇ 2 ਸਾਬਕਾ ਪ੍ਰਧਾਨ ਮੰਤਰੀਆਂ ਨੇ ਆਪਣੇ ਲਈ ਹੀ ਮੰਗ ਲਿਆ ਸੀ। ਸ਼ਹੀਦਾਂ ਨੂੰ ਭਾਰਤ ਰਤਨ ਦੇਣਾ ਭਾਰਤ ਰਤਨ ਦੀ ਹੀ ਸ਼ਾਨ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 80 ਫ਼ੀਸਦੀ ਲੋਕਾਂ ਨੂੰ ਬਿਜਲੀ ਮੁਫ਼ਤ ਦੇ ਰਹੇ ਹਾਂ ਅਤੇ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ।
ਮੁਹੱਲਾ ਕਲੀਨਿਕਾਂ 'ਚ ਵੀ 31 ਮਾਰਚ, 2023 ਤੱਕ 21 ਲੱਖ, 21 ਹਜ਼ਾਰ, 350 ਲੋਕ ਇਲਾਜ ਕਰਵਾ ਕੇ ਠੀਕ ਹੋ ਚੁੱਕੇ ਹਨ। ਇਨ੍ਹਾਂ ਕਲੀਨਿਕਾਂ 'ਚ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ 40 ਤੋਂ ਵੱਧ ਟੈਸਟ ਮੁਫ਼ਤ ਹੁੰਦੇ ਹਨ। ਇਕ ਸਾਲ 'ਚ 28 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ