CM ਮਾਨ ਦਾ ਚਰਨਜੀਤ ਚੰਨੀ 'ਤੇ ਤਿੱਖਾ ਨਿਸ਼ਾਨਾ, Live ਹੋ ਕੇ ਲਾਏ ਗੰਭੀਰ ਦੋਸ਼

Monday, May 22, 2023 - 02:28 PM (IST)

CM ਮਾਨ ਦਾ ਚਰਨਜੀਤ ਚੰਨੀ 'ਤੇ ਤਿੱਖਾ ਨਿਸ਼ਾਨਾ, Live ਹੋ ਕੇ ਲਾਏ ਗੰਭੀਰ ਦੋਸ਼

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਮੁੱਖ ਮੰਤਰੀ ਦਾ ਦੋਸ਼ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਇਹ ਗੱਲ ਮੁੱਖ ਮੰਤਰੀ ਨੇ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ  ਨੀਂਹ-ਪੱਥਰ ਰੱਖਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰ ਨੌਜਵਾਨਾਂ 'ਤੇ ਕਾਲ ਬਣ ਕੇ ਚੜ੍ਹੀ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੇ ਦਹਿਲ ਗਏ ਦਿਲ (ਤਸਵੀਰਾਂ)

ਜਦੋਂ ਉਸ ਨੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੇਰਾ ਕੰਮ ਬਣ ਜਾਵੇਗਾ। ਇਸ ਤੋਂ ਬਾਅਦ ਕੈਪਟਨ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣ ਗਏ ਤਾਂ ਖਿਡਾਰੀ ਚੰਨੀ ਕੋਲ ਪੁੱਜਿਆ। ਚਰਨਜੀਤ ਚੰਨੀ ਨੇ ਉਸ ਨੂੰ ਆਪਣੇ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ। ਜਦੋਂ ਖਿਡਾਰੀ ਆਪਣੇ ਪਿਤਾ ਸਮੇਤ ਚੰਨੀ ਦੇ ਭਾਣਜੇ ਕੋਲ 2 ਲੱਖ ਰੁਪਏ ਲੈ ਕੇ ਪੁੱਜਾ ਤਾਂ ਉਸ ਨੇ ਗਲਤ ਵਰਤਾਓ ਕਰਦੇ ਹੋਏ ਕਿਹਾ ਕਿ 2 ਦਾ ਮਤਲਬ 2 ਕਰੋੜ ਹੈ, 2 ਲੱਖ ਨਹੀਂ ਅਤੇ ਨਾਲ ਹੀ ਕਹਿ ਦਿੱਤਾ ਕਿ ਉਸ ਦਾ ਕੰਮ ਨਹੀਂ ਹੋਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਤੋਹਫ਼ਾ, RDF ਨੂੰ ਲੈ ਕੇ ਆਖ਼ੀ ਵੱਡੀ ਗੱਲ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਿਰ ਇਹ ਕਹਿੰਦੇ ਹਨ ਕਿ ਵਿਜੀਲੈਂਸ ਗਰੀਬਾਂ ਦੇ ਘਰਾਂ 'ਚ ਛਾਪੇ ਮਾਰਦੀ ਹੈ ਪਰ ਵਿਜੀਲੈਂਸ ਨੂੰ ਗਰੀਬਾਂ ਦੇ ਘਰੋਂ ਨੋਟਾਂ ਗਿਣਨ ਵਾਲੀਆਂ ਮਸ਼ੀਨਾਂ ਮਿਲਦੀਆਂ ਹਨ ਤਾਂ ਇਹ ਕਾਹਦੇ ਗਰੀਬ ਹਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੇ ਲੁੱਟੇ ਹੋਏ ਇਕ-ਇਕ ਪੈਸੇ ਦਾ ਹਿਸਾਬ ਲਵਾਂਗਾ ਅਤੇ ਸਿੱਧਾ ਇਸ ਨੂੰ ਖਜ਼ਾਨੇ 'ਚ ਪਾ ਕੇ ਲੋਕਾਂ ਤੱਕ ਪਹੁੰਚਾਵਾਂਗਾ। ਉਨ੍ਹਾਂ ਕਿਹਾ ਕਿ ਜਿਸ-ਜਿਸ ਨੇ ਪੰਜਾਬ ਨੂੰ ਲੁੱਟਿਆ ਹੈ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਦੀ ਇੱਕੋ ਥਾਂ ਜੇਲ੍ਹ ਹੈ। ਅਸੀਂ ਇਨ੍ਹਾਂ ਨੂੰ ਪੇਸ਼ ਕਰ ਦੇਣਾ ਹੈ ਅਤੇ ਅੱਗੇ ਕਾਨੂੰਨ ਦਾ ਕੰਮ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News