CM ਭਗਵੰਤ ਮਾਨ ਨੇ Live ਹੋ ਕੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ, ਤੁਸੀਂ ਵੀ ਸੁਣੋ
Wednesday, May 24, 2023 - 12:10 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮਾਰਚ, 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਆਉਂਦੇ ਸਾਰ ਹੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਅਸੀਂ ਫ਼ੈਸਲਾ ਲਿਆ ਸੀ। ਇਸ ਦੇ ਲਈ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਸੀ। ਲੋਕਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਕੋਈ ਅਫ਼ਸਰ ਜਾਂ ਅਧਿਕਾਰੀ ਸਰਕਾਰੀ ਫ਼ੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਜਾਂ ਉਸ ਦੀ ਸ਼ਿਕਾਇਤ ਉਸ ਨੰਬਰ 'ਤੇ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਸਾਬਕਾ AIG ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧੀਆਂ, STF ਨੇ ਇਕ ਹੋਰ ਕੇਸ ਕੀਤਾ ਦਰਜ
ਉਨ੍ਹਾਂ ਨੇ ਦੱਸਿਆ ਕਿ ਇਸ ਨੰਬਰ ਨੂੰ ਜਾਰੀ ਹੋਇਆਂ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਮਹਿਕਮਿਆਂ 'ਚ 300 ਤੋਂ ਵੱਧ ਭ੍ਰਿਸ਼ਟਾਚਾਰੀ ਅਫ਼ਸਰਾਂ ਦੀ ਸ਼ਿਕਾਇਤ ਆਈ ਸੀ, ਜੋ ਕਿ ਅੱਜ ਜੇਲ੍ਹ 'ਚ ਹਨ ਅਤੇ ਉਨ੍ਹਾਂ 'ਤੇ ਕੇਸ ਚੱਲ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਐਂਟੀ ਕੁਰੱਪਸ਼ਨ ਨੰਬਰ 'ਤੇ ਬਿਨਾਂ ਡਰ ਜਾਂ ਭੈਅ ਦੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਮਾਰੇ ਲੋਕਾਂ ਨੂੰ ਮਿਲੇਗੀ ਰਾਹਤ, ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਭ੍ਰਿਸ਼ਟਾਚਾਰ ਮੁਕਤ ਹੋਵੇ ਅਤੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦਾ ਇਕ-ਇਕ ਪੈਸਾ ਬਚਾਉਣਾ ਸਾਡੀ ਸਰਕਾਰ ਦਾ ਵਾਅਦਾ ਵੀ ਹੈ ਅਤੇ ਗਾਰੰਟੀ ਵੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਨਿਕਲੀ ਹੋਈ ਪਾਰਟੀ ਹੈ ਅਤੇ ਅਸੀਂ ਪੰਜਾਬ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ