ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ LIVE ਆਏ CM ਮਾਨ, ਲੋਕਾਂ ਨੂੰ ਦਿੱਤੀਆਂ ਵਧਾਈਆਂ

Thursday, Oct 17, 2024 - 09:36 AM (IST)

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ LIVE ਆਏ CM ਮਾਨ, ਲੋਕਾਂ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਕਿਹਾ ਕਿ ਅੱਜ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਦਿਹਾੜੇ 'ਤੇ ਮੈਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਵਰਗੇ ਅਮਰ ਗ੍ਰੰਥ ਦੀ ਰਚਨਾ ਕੀਤੀ। ਪੂਰੀ ਦੁਨੀਆ ਦੇ ਵਿਚ ਰਾਮਾਇਣ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ ਹਨ। ਭਗਵਾਨ ਵਾਲਮੀਕਿ ਜੀ ਨੇ ਇਸ ਪਵਿੱਤਰ ਗ੍ਰੰਥ ਦੇ ਵਿਚ ਵੱਡਿਆਂ ਨੂੰ ਸਤਿਕਾਰ ਕਰਨਾ, ਛੋਟਿਆਂ ਨੂੰ ਪਿਆਰ ਕਰਨਾ, ਏਕਤਾ, ਅਹਿੰਸਾ ਤੇ ਸ਼ਾਂਤੀ ਦਾ ਉਪਦੇਸ਼ ਵੀ ਦਿੱਤਾ ਤੇ ਨਾਲ-ਨਾਲ ਅਧਰਮੀਆਂ ਦੇ ਵਿਰੁੱਧ ਯੁੱਧ ਕਰਨ ਦਾ ਵੀ ਸੰਦੇਸ਼ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋ ਜਾਣਗੇ ਫ਼ਰੀ!

CM ਮਾਨ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਦੇ ਪਹਿਲੇ ਕਵੀ ਸੀ। ਉਨ੍ਹਾਂ ਨੂੰ ਸੰਸਕ੍ਰਿਤ ਦੇ ਪਿਤਾਮਾਹ ਵਜੋਂ ਵੀ ਜਾਣਿਆ ਜਾਂਦਾ ਹੈ। ਸਾਡਾ ਦੇਸ਼ ਆਪਣੀ ਸੱਭਿਅਤਾ, ਕਲਾਕ੍ਰਿਤੀ ਅਤੇ ਸੰਸਕ੍ਰਿਤੀ ਲਈ ਪੂਰੀ ਦੁਨੀਆਂ ਵਿਚ ਇਕ ਵਿਲੱਖਣ ਦਰਜਾ ਰੱਖਦਾ ਹੈ। ਇਸ ਦਰਜੇ ਨੂੰ ਕਾਇਮ ਰੱਖਣ ਲਈ ਜਾਂ ਇਸ ਦਰਜੇ ਨੂੰ ਦੁਆਉਣ ਲਈ ਭਗਵਾਨ ਵਾਲਮੀਕਿ ਜੀ ਵਰਗੇ ਮਹਾਰਿਸ਼ੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਾਰਥਕ ਰਚਨਾ ਨੂੰ ਅਮਲੀ ਰੂਪ ਦੇਣ ਲਈ ਲਾ ਦਿੱਤੀ। ਭਗਵਾਨ ਵਾਲਮੀਕਿ ਜੀ ਦੇ ਜੀਵਨ ਦਾ ਪੰਜਾਬ ਨਾਲ ਵੀ ਗੂੜਾ ਸਬੰਧ ਹੈ। ਭਗਵਾਨ ਰਾਮ ਜੀ ਦੇ ਬੱਚਿਆਂ ਲਵ-ਕੁਸ਼ ਦੀ ਮੁੱਢਲੀ ਸਿੱਖਿਆ ਪੰਜਾਬ ਦੀ ਧਰਤੀ ਅੰਮ੍ਰਿਤਸਰ ਵਿਖੇ ਹੋਈ। ਉੱਥੇ ਅੱਜ ਵੀ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦਾ ਮੰਦਰ ਹੈ ਜਿੱਥੇ ਲੱਖਾਂ ਲੋਕ ਆ ਕੇ ਦਰਸ਼ਨ ਕਰਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਅਹਿੰਸਾ, ਮਾਨਵਤਾ ਨੂੰ ਕਾਇਮ ਰੱਖਣ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਨੇ ਜੋ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਹੈ, ਅੱਜ ਵੀ ਲੱਖਾਂ ਦੀ ਗਿਣਤੀ ਵਿਚ ਲੋਕ ਉਸ ਨੂੰ ਨਤਮਸਤਕ ਹੁੰਦੇ ਹਨ। ਪੰਜਾਬ ਸਰਕਾਰ ਵੱਲੋਂ, ਆਮ ਆਦਮੀ ਪਾਰਟੀ ਵੱਲੋਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਦੇਸ਼ ਦੇ ਕੋਨੇ-ਕੋਨੇ ਤਕ ਪਹੁੰਚਾਈਏ ਤੇ ਵਾਲਮੀਕਿ ਸਮਾਜ ਦੀ ਤਰੱਕੀ ਲਈ ਕੰਮ ਕਰੀਏ। ਅਸੀਂ ਇਸ ਲਈ ਵਚਨਬੱਧ ਹਾਂ। ਉਨ੍ਹਾਂ ਨੇ ਸਮੁੱਚੀ ਦੁਨੀਆ ਵਿਚ ਵੱਸਦੇ ਭਗਵਾਨ ਵਾਲਮੀਕਿ ਜੀ ਦੇ ਭਗਤਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਵਾਲੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੱਦਾ ਦਿੱਤਾ ਕਿ ਆਓ ਅੱਜ ਸਾਰੇ ਮਿੱਲ ਕੇ ਅਹਿੰਸਾ, ਮਾਨਵਤਾ ਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਦਾ ਪ੍ਰਣ ਲਈਏ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News