ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

Friday, Feb 10, 2023 - 11:30 PM (IST)

ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਲਈ ਮੋਰਚੇ ਨੂੰ ਖ਼ਾਸ ਅਪੀਲ ਕੀਤੀ ਹੈ। ਇਹ ਅਪੀਲ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਕੀਤੀ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ 'ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ। ਇਸ ਲਈ ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ। 

ਇਹ ਵੀ ਪੜ੍ਹੋ- ਕੰਜ਼ਿਊਮਰ ਫੋਰਮ ਦੇ ਸਾਬਕਾ ਜੱਜ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ

PunjabKesari

ਜ਼ਿਕਰਯੋਗ ਹੈ ਕਿ ਬੀਤੀ 5 ਫਰਵਰੀ ਨੂੰ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵੱਲੋਂ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਸੀ। ਜਿਸ ਦੇ ਚੱਲਦਿਆਂ ਮੋਰਚੇ ਨੇ ਸੰਘਰਸ਼ ਤੇਜ਼ ਕਰਦਿਆਂ ਨੈਸ਼ਨਲ ਹਾਈਵੇ 54 ਬਠਿੰਡਾ-ਅੰਮ੍ਰਿਤਸਰ ਰੋਡ ਨੂੰ ਅਣਮਿੱਥੇ ਸਮੇਂ ਲਈ ਦੋਹਾਂ ਪਾਸਿਓਂ ਬੰਦ ਕਰ ਦਿੱਤੀ ਸੀ। ਅੱਜ ਨੈਸ਼ਨਲ ਹਾਈਵੇ ਨੂੰ ਜਾਮ ਕੀਤੇ 5 ਦਿਨ ਦਾ ਸਮਾਂ ਬੀਤ ਚੁੱਕਿਆ ਹੈ। ਹਾਲਾਂਕਿ ਪੁਲਸ ਵੱਲੋਂ ਰਾਹਗੀਰਾਂ ਦੀ ਪੂਰੀ ਮਦਦ ਕੀਤੀ ਜਾ ਰਹੇ ਹੈ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਆਵੇ ਪਰ ਫਿਰ ਵੀ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਦੁਕਾਨ 'ਚ ਸੁੱਤਾ ਪਿਆ ਸੀ ਬਜ਼ੁਰਗ, ਸਵੇਰੇ ਪਰਿਵਾਰ ਪੁੱਜਿਆ ਤਾਂ ਹਾਲਤ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News