CM ਮਾਨ ਨੇ ਕੀਤਾ ਵੱਡਾ ਐਲਾਨ, ਲੋਕਾਂ ਨੂੰ ਪੱਕੇ ਘਰ ਬਣਾ ਕੇ ਦੇਵੇਗੀ ਸਰਕਾਰ

Thursday, Apr 13, 2023 - 05:36 AM (IST)

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਹੋਰ ਲੋਕ ਪੱਖੀ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਜਿੰਨ੍ਹਾਂ ਪਰਿਵਾਰਾਂ ਦੇ ਘਰ ਬਾਲਿਆਂ ਵਾਲੀਆਂ ਛੱਤਾਂ ਨੇ ਜਾਂ ਡਿੱਗਣ ਵਾਲੀਆਂ ਨੇ, ਉਨ੍ਹਾਂ ਨੂੰ ਸਰਕਾਰ ਪੱਕੇ ਘਰ ਬਣਾ ਕੇ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਤੁਹਾਨੂੰ ਕਿਸੇ ਸਿਫ਼ਾਰਿਸ਼ ਦੀ ਲੋੜ ਨਹੀਂ ਪਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਮਨਕੀਰਤ ਔਲਖ ਖ਼ਿਲਾਫ਼ DGP ਕੋਲ ਪਹੁੰਚੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

ਦਰਅਸਲ, ਮੁੱਖ ਮੰਤਰੀ ਮਾਨ ਅੱਜ ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਉਣ ਲਈ ਸੰਗਰੂਰ ਪਹੁੰਚੇ ਸਨ। ਇਸ ਦੌਰਾਨ ਜਦੋਂ ਉਹ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਕ ਔਰਤ ਨੇ ਉਨ੍ਹਾਂ ਨੂੰ ਆਪਣੇ ਕੱਚੇ ਘਰ ਦੀ ਸਮੱਸਿਆ ਬਾਰੇ ਦੱਸਿਆ। ਉਨ੍ਹਾਂ ਨੇ ਤੁਰੰਤ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਉਹ ਉਕਤ ਔਰਤ ਤੋਂ ਵੇਰਵਾ ਲੈ ਲੈਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿੰਨੇ ਵੀ ਘਰ ਅਜਿਹੇ ਹਨ ਜਿੰਨ੍ਹਾਂ ਦੀਆਂ ਛੱਤਾਂ ਕਮਜ਼ੋਰ ਹਨ, ਬਾਲਿਆਂ ਵਾਲੀਆਂ ਹਨ, ਚੋਂਦੀਆਂ ਹਨ ਜਾਂ ਖ਼ਤਰਨਾਕ ਹਨ ਜੋ ਕਦੇ ਵੀ ਡਿੱਗ ਸਕਦੀਆਂ ਹਨ, ਉਹ ਆਪਣੇ ਇਲਾਕੇ ਦੇ ਡਿਪਟੀ ਕਮਿਸ਼ਨਰ, ਐੱਸਡੀਐੱਮ ਜਾਂ ਕਿਸੇ ਹੋਰ ਸਬੰਧਤ ਅਧਿਕਾਰੀ ਰਾਹੀਂ ਸਾਨੂੰ ਸੂਚਨਾ ਦੇ ਦੇਣ।

ਇਹ ਖ਼ਬਰ ਵੀ ਪੜ੍ਹੋ - IPL 2023: ਰਾਜਸਥਾਨ ਰਾਇਲਜ਼ ਦਾ ਆਲਰਾਊਂਡ ਪ੍ਰਦਰਸ਼ਨ, ਫੱਸਵੇਂ ਮੁਕਾਬਲੇ ਵਿਚ ਚੇਨਈ ਨੂੰ 3 ਦੌੜਾਂ ਨਾਲ ਹਰਾਇਆ

ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤੁਹਾਨੂੰ ਕਿਸੇ ਸਿਫ਼ਾਰਿਸ਼ ਦੀ ਲੋੜ ਨਹੀਂ ਪਵੇਗੀ। ਸਿਰਫ਼ ਆਪਣੇ ਇਲਾਕੇ ਦੇ ਸਬੰਧਤ ਅਧਿਕਾਰੀ ਨਾਲ ਸੰਪਰਕ ਕਰ ਕੇ ਇਸ ਦੀ ਸੂਚਨਾ ਦੇ ਦਿਓ ਤੇ ਲੋਕ ਆਪ ਆ ਕੇ ਤੁਹਾਡੇ ਘਰ ਲੈਂਟਰ ਪਾ ਕੇ ਜਾਣਗੇ। ਮਾਨ ਨੇ ਕਿਹਾ ਕਿ ਅਸੀਂ ਹੱਥ ਬੰਨ੍ਹਵਾਉਣ ਵਾਲੇ ਨਹੀਂ ਸਗੋਂ ਆਪਣੇ ਸਿਰ 'ਤੇ ਹੱਥ ਰਖਵਾਉਣ ਵਾਲੇ ਹਾਂ।

PunjabKesari

ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਲਿਖਿਆ, "ਜਿੰਨਾ ਪਰਿਵਾਰਾਂ ਦੇ ਘਰ ਬਾਲਿਆਂ ਵਾਲੀਆਂ ਛੱਤਾਂ ਨੇ ਜਾਂ ਡਿੱਗਣ ਵਾਲੀਆਂ ਨੇ, ਉਨ੍ਹਾਂ ਨੂੰ ਅਸੀਂ ਪੱਕੇ ਘਰ ਬਣਾ ਕੇ ਦੇਵਾਂਗੇ। ਸਾਡੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ। ਤੁਹਾਡੇ ਤੇ ਸਾਡੇ ਦੁੱਖ-ਸੁੱਖ ਸਾਰੇ ਸਾਂਝੇ ਨੇ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News