CM ਮਾਨ ਨੇ ਸ਼ੀਤਲ ਅੰਗੁਰਾਲ ਨੂੰ ਦਿੱਤੀ ਚੁਣੌਤੀ! ਲਲਕਾਰ ਕੇ ਆਖੀ ਇਹ ਗੱਲ
Thursday, Jul 04, 2024 - 10:02 AM (IST)
ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਅਸਾਬਕਾ ਵਿਧਾਇਕ ਤੇ ਜਲੰਧਰ ਪੱਛਮੀ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੇ ਦੋਸ਼ਾਂ ਨੂੰ 5 ਜੁਲਾਈ ਦੀ ਬਜਾਏ ਅੱਜ ਹੀ ਜਨਤਕ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਥਾਵਾਂ ’ਤੇ ਰੋਡ ਸ਼ੋਅ ਕਰਦੇ ਹੋਏ ਕਿਹਾ ਕਿ ਸ਼ੀਤਲ ਅੰਗੁਰਾਲ ਬੇ-ਬੁਨਿਆਦ ਦੋਸ਼ ਲਾ ਰਹੇ ਹਨ, ਜੇਕਰ ਮੈਂ ਪੈਸੇ ਕਮਾਉਣੇ ਹੁੰਦੇ ਤਾਂ ਉਹ ਬਹੁਤ ਪਹਿਲਾਂ ਕਮਾ ਸਕਦਾ ਸੀ, ਕਿਉਂਕਿ ਕਈ ਸਾਲ ਪਹਿਲਾਂ ਵੀ ਉਨ੍ਹਾਂ ਨੂੰ ਮੰਚ ’ਤੇ ਕੰਮ ਕਰਨ ਲਈ 20-20 ਲੱਖ ਰੁਪਏ ਮਿਲਦੇ ਸਨ।
ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਉਨ੍ਹਾਂ ਨੂੰ 5 ਜੁਲਾਈ ਨੂੰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਲੱਗੇ ਦੋਸ਼ਾਂ ਨੂੰ ਜਨਤਕ ਕਰਨ ਲਈ ਕਹਿ ਰਿਹਾ ਹੈ ਪਰ ਉਹ ਸ਼ੀਤਲ ਅੰਗੁਰਾਲ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਕੱਲ ਦੀ ਬਜਾਏ ਅੱਜ ਉਨ੍ਹਾਂ ’ਤੇ ਲੱਗੇ ਦੋਸ਼ਾਂ ਨੂੰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਉਹ ਅਜਿਹੇ ਬੇ-ਬੁਨਿਆਦ ਦੋਸ਼ਾਂ ਤੋਂ ਡਰਨ ਵਾਲੇ ਨਹੀਂ ਹਨ, ਕਿਉਂਕਿ ਉਨ੍ਹਾਂ ਦਾ ਮਕਸਦ ਕਦੇ ਵੀ ਪੈਸਾ ਕਮਾਉਣਾ ਨਹੀਂ ਰਿਹਾ ਸਗੋਂ ਉਹ ਜਨਤਾ ਦੀ ਸੇਵਾ ਲਈ ਅੱਗੇ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਕਤਲਕਾਂਡ: ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤਾ ਮੋੜਵਾਂ ਜਵਾਬ, ਕਹਿ ਦਿੱਤੀਆਂ ਇਹ ਗੱਲਾਂ
ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਪਤਾ ਹੈ ਕਿ ਸ਼ੀਤਲ ਅੰਗੁਰਾਲ ’ਤੇ ਕਿੰਨੇ ਦੋਸ਼ ਲੱਗੇ ਹਨ। ਇਕ ਹੋਰ ਥਾਂ ’ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਨੂੰ ਕਿਹਾ ਕਿ ਉਹ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਵਿਧਾਨ ਸਭਾ ਦੀ ਪੌੜੀ ਚੜ੍ਹਾਉਣ। ਉਸ ਤੋਂ ਬਾਅਦ ਮੰਤਰਾਲੇ ਦੀ ਪੌੜੀ ਚੜ੍ਹਨਾ ਉਸ ਦਾ ਕੰਮ ਹੈ। ਇਸ ਤਰ੍ਹਾਂ ਭਗਵੰਤ ਮਾਨ ਨੇ ਇਸ਼ਾਰਿਆਂ-ਇਸ਼ਾਰਿਆਂ ’ਚ ਕਿਹਾ ਕਿ ਜੇਕਰ ਮਹਿੰਦਰ ਭਗਤ ਜਲੰਧਰ ਪੱਛਮੀ ਤੋਂ ਉਪ ਚੋਣ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਬਣਾਉਣਾ ਉਨ੍ਹਾਂ ਦਾ ਕੰਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮਹਿੰਦਰ ਭਗਤ ਦੇ ਹੱਥ ’ਚ ਕਲਮ ਹੋਵੇਗੀ ਤਾਂ ਉਹ ਜਲੰਧਰ ਵੈਸਟ ਦਾ ਤੇਜ਼ੀ ਨਾਲ ਵਿਕਾਸ ਕਰਵਾ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਵਿਕਾਸ ’ਚ ਵਿਸ਼ਵਾਸ ਰੱਖਦੀ ਹੈ ਤੇ ਵਿਕਾਸ ਹੀ ਇਸ ਦਾ ਏਜੰਡਾ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਜਲੰਧਰ ਦਾ ਵਿਕਾਸ ਉਨ੍ਹਾਂ ਦੀ ਤਰਜੀਹ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8