CM ਮਾਨ ਨੇ ਮਸਤੂਆਣਾ ਸਾਹਿਬ ਨੇੜੇ ਜ਼ਮੀਨ ਦਾ ਕੀਤਾ ਦੌਰਾ, ਕਿਹਾ- ਜਲਦ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ
Saturday, May 21, 2022 - 08:08 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਨੇੜਲੇ ਇਤਿਹਾਸਕ ਅਸਥਾਨ ਸ੍ਰੀ ਮਸਤੂਆਣਾ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਬਣਾਏ ਜਾ ਰਹੇ ਮੈਡੀਕਲ ਕਾਲਜ ਲਈ ਜ਼ਮੀਨ ਦੇਖਣ ਸਬੰਧੀ ਦੌਰਾ ਕੀਤਾ ਗਿਆ। ਭਗਵੰਤ ਮਾਨ ਨੇ ਇਸ ਮੌਕੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਸੰਤਾਂ-ਮਹਾਪੁਰਸ਼ਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ਆਰ. ਪੀ. ਸਿੰਘ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਸੁਚੇਤ- ਘੱਲੂਘਾਰੇ 'ਤੇ ਸਥਿਤੀ ਕਾਬੂ ਕਰਨ ਲਈ ਯੋਗ ਪ੍ਰਬੰਧ ਕਰੇ ਸਰਕਾਰ
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਸੰਗਰੂਰ ਵਿਖੇ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਜ਼ਮੀਨ ਦਾ ਦੌਰਾ ਕੀਤਾ, ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ। ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ, ਜਲਦ ਹੀ ਤੁਹਾਨੂੰ ਸਿਹਤ ਸੇਵਾਵਾਂ ਦੇ ਢਾਂਚੇ 'ਚ ਵੱਡੇ ਪੱਧਰ 'ਤੇ ਬਦਲਾਅ ਦੇਖਣ ਨੂੰ ਮਿਲਣਗੇ।
ਇਹ ਵੀ ਪੜ੍ਹੋ : ਲੜਕੀਆਂ ਦੇ ਸਕੂਲ 'ਚ ਨੌਜਵਾਨ ਨੇ ਦਿਨ-ਦਿਹਾੜੇ ਨਿਗਲੀ ਜ਼ਹਿਰ, ਹਾਲਤ ਗੰਭੀਰ
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਮਨਦੀਪ ਸਿੰਘ ਸਿੱਧੂ ਐੱਸ. ਐੱਸ. ਪੀ. ਸੰਗਰੂਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : 10ਵੀਂ ਦੀ ਪ੍ਰੀਖਿਆ ਵਧੀਆ ਨਾ ਹੋਣ ਤੋਂ ਪ੍ਰੇਸ਼ਾਨ ਵਿਦਿਆਰਥਣ ਘਰੋਂ ਲਾਪਤਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ