CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਤੇ SSPs ਨਾਲ ਉੱਚ ਪੱਧਰੀ ਮੀਟਿੰਗ ਜਾਰੀ
Friday, Feb 03, 2023 - 05:19 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼. ਨਾਲ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਸੂਬੇ 'ਚ ਕਾਨੂੰਨ-ਵਿਵਸਥਾ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ
ਬੀਤੇ ਦਿਨ ਪੰਜਾਬ ਦੇ ਰਾਜਪਾਲ ਵੱਲੋਂ ਵੀ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਗਏ ਸਨ, ਉਸ ਬਾਰੇ ਵੀ ਮੁੱਖ ਮੰਤਰੀ ਮਾਨ ਅਫ਼ਸਰਾਂ ਤੋਂ ਰਿਪੋਰਟ ਲੈਣਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਕੀ-ਕੀ ਸੁਧਾਰ ਕੀਤੇ ਜਾ ਸਕਦੇ ਹਨ, ਇਸ ਬਾਰੇ ਦੱਸਿਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ