ਪੰਜਾਬ 'ਚ ਖ਼ਰਾਬ ਫ਼ਸਲਾਂ ਦੇ ਜਾਇਜ਼ੇ ਮਗਰੋਂ ਐਕਸ਼ਨ 'ਚ CM ਮਾਨ, ਸੱਦ ਲਈ ਬੈਠਕ

Monday, Mar 27, 2023 - 10:39 AM (IST)

ਪੰਜਾਬ 'ਚ ਖ਼ਰਾਬ ਫ਼ਸਲਾਂ ਦੇ ਜਾਇਜ਼ੇ ਮਗਰੋਂ ਐਕਸ਼ਨ 'ਚ CM ਮਾਨ, ਸੱਦ ਲਈ ਬੈਠਕ

ਚੰਡੀਗੜ੍ਹ : ਪੰਜਾਬ 'ਚ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਆ ਗਏ ਹਨ। ਉਨ੍ਹਾਂ ਵੱਲੋਂ ਅੱਜ ਸਵੇਰੇ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਨਾ ਲਗਵਾਉਣ ਵਾਲੇ ਵਾਹਨ ਚਾਲਕ ਸਾਵਧਾਨ! ਸਖ਼ਤੀ ਕਰੇਗੀ ਸਰਕਾਰ

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ 'ਚ 25 ਫ਼ੀਸਦੀ ਦੇ ਵਾਧੇ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਹੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਰਾਸ਼ਨ ਡਿਪੂਆਂ 'ਤੇ ਨਹੀਂ ਮਿਲੇਗੀ ਸਹੂਲਤ

ਉਨ੍ਹਾਂ ਵੱਲੋਂ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ 'ਚ ਚੱਲੀਆਂ ਤੇਜ਼ ਹਵਾਵਾਂ, ਮੀਂਹ ਅਤੇ ਗੜ੍ਹੇਮਾਰੀ ਨੇ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਅਤੇ ਕਿਸਾਨਾਂ ਦੇ ਚਿਹਰੇ ਪੂਰੀ ਤਰ੍ਹਾਂ ਮੁਰਝਾਏ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News