CM ਮਾਨ ਨੇ ਸੱਦ ਲਈ ਮੀਟਿੰਗ, ਸਰਕਾਰੀ ਸਕੂਲੀ ਬੱਚਿਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਬਾਰੇ ਹੋਵੇਗੀ ਚਰਚਾ

Monday, Jul 24, 2023 - 11:00 AM (IST)

CM ਮਾਨ ਨੇ ਸੱਦ ਲਈ ਮੀਟਿੰਗ, ਸਰਕਾਰੀ ਸਕੂਲੀ ਬੱਚਿਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਬਾਰੇ ਹੋਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜੋ ਕਿ 11 ਵਜੇ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦਾ ਮੁੱਖ ਮੁੱਦਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਉਣਾ ਹੈ।

ਇਹ ਵੀ ਪੜ੍ਹੋ : ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਸਹਿਮੇ ਲੋਕ, ਘਰੋਂ ਬਾਹਰ ਕੱਢਦੇ ਰਹੇ ਸਮਾਨ

ਸੂਤਰਾਂ ਮੁਤਾਬਕ ਮੁੱਖ ਮੰਤਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਸੇਵਾ ਦੇਣ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਨਗੇ ਅਤੇ ਇਸ ਤੋਂ ਇਲਾਵਾ ਪੀ. ਯੂ. 'ਚ ਹੋਸਟਲ ਬਣਾਉਣ ਦਾ ਵੀ ਮੁੱਦਾ ਵਿਚਾਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News