CM ਮਾਨ ਨੇ ਸੱਦ ਲਏ ਅਧਿਕਾਰੀ, ਲੋਕਾਂ ਦੀ ਵੱਡੀ ਸਮੱਸਿਆ ਹੋਵੇਗੀ ਹੱਲ (ਵੀਡੀਓ)
Friday, Sep 20, 2024 - 12:24 PM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਹਿਤੇਸ਼): ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਰਿਹਾਇਸ਼ 'ਤੇ ਮੀਟਿੰਗ ਸੱਦ ਲਈ ਗਈ ਹੈ। ਇਸ ਮੀਟਿੰਗ ਵਿਚ ਮਾਮਲੇ ਨਾਲ ਜੁੜੇ ਵੱਡੇ ਅਫ਼ਸਰਾਂ ਨੂੰ ਬੁਲਾਇਆ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਅਧਿਕਾਰੀਆਂ ਦੇ ਨਾਲ ਇਹ ਮੀਟਿੰਗ ਕਰਨ ਜਾ ਰਹੇ ਹਨ। ਲੋਕਾਂ ਦੀ ਸਮੱਸਿਆ ਦੇ ਮੱਦੇਨਜ਼ਰ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਹੋਏ ਧਮਾਕੇ! 5 ਬੱਚਿਆਂ ਸਣੇ 8 ਦੀ ਗਈ ਜਾਨ
ਇੱਥੇ ਦੱਸ ਦਈਏ ਕਿ ਕੁਝ ਦੇਰ ਪਹਿਲਾਂ ਨੇਬੂਲਾ ਗਰੁੱਪ ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰ ਕੇ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੀ ਯੋਜਨਾ ਪੇਸ਼ ਕੀਤੀ ਸੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਧਿਕਾਰੀਆਂ ਦੇ ਨਾਲ ਉਕਤ ਯੋਜਨਾ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਬੁੱਢੇ ਨਾਲੇ ਦਾ ਪਾਣੀ ਗੰਦਲਾ ਹੋਣ ਕਾਰਨ ਲੁਧਿਆਣਾ ਦੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8