ਜਲੰਧਰ 'ਚ ਜਿੱਤ ਵੱਲ ਵੱਧ ਰਹੀ AAP, ਕੇਜਰੀਵਾਲ ਨੂੰ ਮਿਲਣ ਪੁੱਜੇ CM ਭਗਵੰਤ ਮਾਨ

Saturday, May 13, 2023 - 12:21 PM (IST)

ਜਲੰਧਰ 'ਚ ਜਿੱਤ ਵੱਲ ਵੱਧ ਰਹੀ AAP, ਕੇਜਰੀਵਾਲ ਨੂੰ ਮਿਲਣ ਪੁੱਜੇ CM ਭਗਵੰਤ ਮਾਨ

ਜਲੰਧਰ/ਨਵੀਂ ਦਿੱਲੀ : ਜਲੰਧਰ ਜ਼ਿਮਨੀ ਚੋਣ ਲਈ ਲਗਾਤਾਰ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ 'ਚ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ 'ਚ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)

ਇਸੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਮਾਨ ਥੋੜ੍ਹੀ ਦੇਰ 'ਚ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਘਰ ਪੁੱਜਣਗੇ ਅਤੇ ਵਿਚਾਰ-ਚਰਚਾ ਕਰਨਗੇ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਮਿਲੀ ਵੱਡੀ ਲੀਡ, 48 ਹਜ਼ਾਰ ਤੋਂ ਵਧ ਵੋਟਾਂ ਨਾਲ ਅੱਗੇ

ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਹੁਣ ਤੱਕ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਬਹੁਤ ਅੱਗੇ ਚੱਲ ਰਹੇ ਹਨ, ਜਦੋਂ ਕਿ ਕਾਂਗਰਸੀ ਉਮੀਦਵਾਰ ਦੂਜੇ ਨੰਬਰ 'ਤੇ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News