Breaking: ਲੋਕ ਸਭਾ ਚੋਣਾਂ ਤੋਂ ਪਹਿਲਾਂ CM ਮਾਨ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ (ਵੀਡੀਓ)

04/04/2024 6:22:14 PM

ਚੰਡੀਗੜ੍ਹ: ਸੂਬੇ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਤੇ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾਵਾਰ ਮੀਟਿਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਨਾ ਸਿਰਫ਼ ਚੋਣਾਂ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ, ਸਗੋਂ ਵਿਧਾਇਕਾਂ ਤੇ ਪਾਰਟੀ ਦੇ ਅਹੁਦੇਦਾਰਾਂ ਤੋਂ ਫੀਡਬੈਕ ਵੀ ਲਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਇਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦੇ ਐਲਾਨ ਨਾਲ ਹੋਵੇਗਾ ਅਕਾਲੀ-ਭਾਜਪਾ ਦੇ 'ਫ੍ਰੈਂਡਲੀ ਮੈਚ' ਬਾਰੇ ਖ਼ੁਲਾਸਾ!

ਇੱਥੇ ਦੱਸ ਦਈਏ ਕਿ ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਸੰਗਰੂਰ ਸੰਸਦੀ ਹਲਕੇ ’ਚ ਪੈਂਦੀਆਂ ਵਿਧਾਨ ਸਭਾ ਚੋਣਾਂ ਦੀ ਅਗਵਾਈ ਕਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਉੱਚ ਪੱਧਰੀ ਬੈਠਕਾਂ ਕਰ ਕੇ ਰਣਨੀਤੀ ਤੈਅ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਸੀ। ਬੈਠਕ ’ਚ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਸਨ।

ਮੁੱਖ ਮੰਤਰੀ ਭਗਵੰਤ ਮਾਨ ਹੁਣ ਖੁਦ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾ ਰਹੇ ਹਨ। ਉਹ ਹਰੇਕ ਲੋਕ ਸਭਾ ਸੀਟ ਦੇ ਉਮੀਦਵਾਰ ਅਤੇ ਉਥੇ ਪੈਂਦੇ ਵਿਧਾਨ ਸਭਾ ਸੀਟਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਦਾ ਪਲਾਨ ਬਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਮਾਰਗਦਰਸ਼ਨ ’ਚ ਹੋਣ ਵਾਲੀਆਂ ਇਨ੍ਹਾਂ ਬੈਠਕਾਂ ’ਚ ਹਰ ਲੋਕ ਸਭਾ ਖੇਤਰ ਦੀ ਵੱਖ-ਵੱਖ ਰਣਨੀਤੀ ਬਣਾਈ ਜਾ ਰਹੀ ਹੈ। ਹਰੇਕ ਸੀਟ ’ਤੇ ਵੱਖ-ਵੱਖ ਮੁੱਦਿਆਂ ਨੂੰ ਪਾਰਟੀ ਵੱਲੋਂ ਉਠਾਇਆ ਜਾਏਗਾ।
 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News