CM ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ, ਚੋਣਾਂ ਲਈ ਬਣਾਈ ਰਣਨੀਤੀ
Friday, Apr 05, 2024 - 02:31 PM (IST)
ਚੰਡੀਗੜ੍ਹ: ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਲੋਕ ਸਭਾ ਦੀਆਂ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੈਰਾਥਨ ਬੈਠਕਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਵਿਧਾਇਕਾਂ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਉੱਚ ਪੱਧਰੀ ਬੈਠਕਾਂ ਕਰ ਕੇ ਰਣਨੀਤੀ ਤੈਅ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਬੈਠਕ ’ਚ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਕੈਂਸਰ ਨਾਲ ਜੂਝ ਰਹੀ ਪਤਨੀ ਦੇ ਆਪ੍ਰੇਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਸਾਂਝੀ ਕੀਤੀ ਪੋਸਟ
ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਹੋਈ ਇਸ ਬੈਠਕ ਦੌਰਾਨ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। CM ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚਰਨਜੀਤ ਚੰਨੀ ਨੇ ਖਿੱਚੀ ਜਲੰਧਰ ਦੀ ਤਿਆਰੀ! ਕਿਰਾਏ 'ਤੇ ਲਈ ਕੋਠੀ, ਲਾਉਣਗੇ ਪੱਕਾ ਡੇਰਾ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕ ਸਭਾ ਚੋਣਾਂ ਦੀ ਰਣਨੀਤੀ ਬਣਾ ਰਹੇ ਹਨ। ਉਹ ਹਰੇਕ ਲੋਕ ਸਭਾ ਸੀਟ ਦੇ ਉਮੀਦਵਾਰ ਅਤੇ ਉਥੇ ਪੈਂਦੇ ਵਿਧਾਨ ਸਭਾ ਸੀਟਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕਾਂ ਨਾਲ ਮਿਲ ਕੇ ਚੋਣ ਦਾ ਪਲਾਨ ਬਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਮਾਰਗਦਰਸ਼ਨ ’ਚ ਹੋਣ ਵਾਲੀਆਂ ਇਨ੍ਹਾਂ ਬੈਠਕਾਂ ’ਚ ਹਰ ਲੋਕ ਸਭਾ ਖੇਤਰ ਦੀ ਵੱਖ-ਵੱਖ ਰਣਨੀਤੀ ਬਣਾਈ ਜਾ ਰਹੀ ਹੈ। ਹਰੇਕ ਸੀਟ ’ਤੇ ਵੱਖ-ਵੱਖ ਮੁੱਦਿਆਂ ਨੂੰ ਪਾਰਟੀ ਵੱਲੋਂ ਚੁੱਕਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8