ਖ਼ਰਾਬ ਫ਼ਸਲ ਨੂੰ ਲੈ ਕੇ ਐਕਸ਼ਨ 'ਚ CM ਮਾਨ, ਮਾਲ ਤੇ ਖੇਤੀਬਾੜੀ ਵਿਭਾਗ ਦੀ ਸੱਦੀ ਮੀਟਿੰਗ

Thursday, Apr 06, 2023 - 10:07 AM (IST)

ਚੰਡੀਗੜ੍ਹ : ਸੂਬੇ ਭਰ 'ਚ ਭਾਰੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਦੇ ਮਾਲ ਅਤੇ ਖੇਤੀਬਾੜੀ ਵਿਭਾਗ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਮੀਟਿੰਗ 'ਚ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ 'ਤੇ ਵੀ ਮੰਥਨ ਕੀਤਾ ਜਾਵੇਗਾ। ਇਹ ਮੀਟਿੰਗ ਅੱਜ 11 ਵਜੇ ਸਕੱਤਰੇਤ ਵਿਖੇ ਹੋਵੇਗੀ। 

ਇਹ ਵੀ ਪੜ੍ਹੋ- ਰਾਜਾਸਾਂਸੀ 'ਚ ਪੈਸਿਆਂ ਦੇ ਲਾਲਚ 'ਚ ਬਜ਼ੁਰਗ ਦਾ ਕਤਲ, ਕਬਰ 'ਚੋਂ ਕੱਢੀ ਗਈ ਲਾਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰੁੱਕ-ਰੁੱਕ ਕੇ ਪਏ ਮੀਂਹ ਅਤੇ ਹਨ੍ਹੇਰੀ ਨੇ ਸੂਬੇ ਵਿਚ 35 ਲੱਖ ਹੈਕਟੇਅਰ ਰਕਬੇ ਵਿਚ ਲੱਗੀ ਕਣਕ ਦੀ ਫਸਲ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 70 ਫੀਸਦੀ ਤੋਂ ਜ਼ਿਆਦਾ ਰਕਬੇ ਵਿਚ ਕਣਕ ਖੇਤਾਂ ਵਿਚ ਵਿਛ ਗਈ ਹੈ। ਇਸ ਨਾਲ 45 ਫੀਸਦੀ ਤਕ ਉਤਪਾਦਨ ਘੱਟ ਹੋਣ ਦਾ ਖਦਸ਼ਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਵਿਸਾਖੀ ਦੇ ਨੇੜੇ ਕਿਸਾਨਾਂ ਨੂੰ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾਂ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ।  

ਇਹ ਵੀ ਪੜ੍ਹੋ-  ਮਾਮੂਲੀ ਵਿਵਾਦ ਨੇ ਧਾਰਿਆ ਖੌਫ਼ਨਾਕ ਰੂਪ, ਜਲਾਲਾਬਾਦ 'ਚ 3 ਧੀਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News