CM ਮਾਨ ਦੀ SGPC ਪ੍ਰਧਾਨ ਧਾਮੀ ਨਾਲ ਮੁਲਾਕਾਤ, ਸੁਰੱਖਿਆ ਤੇ ਮਰਿਆਦਾ 'ਤੇ ਹੋਈ ਗੰਭੀਰ ਚਰਚਾ

Tuesday, Jul 22, 2025 - 04:18 PM (IST)

CM ਮਾਨ ਦੀ SGPC ਪ੍ਰਧਾਨ ਧਾਮੀ ਨਾਲ ਮੁਲਾਕਾਤ, ਸੁਰੱਖਿਆ ਤੇ ਮਰਿਆਦਾ 'ਤੇ ਹੋਈ ਗੰਭੀਰ ਚਰਚਾ

ਅੰਮ੍ਰਿਤਸਰ-  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ  ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਹੋਈ। ਮੁਲਾਕਾਤ ਦੌਰਾਨ ਇਹ ਸਾਫ਼ ਕਿਹਾ ਗਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇੱਥੇ ਪੈਰਾਮਿਲਟਰੀ ਫੋਰਸ ਦੀ ਤਾਇਨਾਤੀ ਨਾ ਕੀਤੀ ਜਾਵੇ, ਕਿਉਂਕਿ ਇਹ ਮਰਿਆਦਾ ਦੇ ਖਿਲਾਫ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ 'ਚ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਹੀ ਚਰਚਾ ਹੋਈ ਹੈ, ਸ਼ਤਾਬਦੀ ਸਮਾਗਮ ਜਾਂ ਹੋਰ ਵਿਸ਼ਿਆਂ 'ਤੇ ਕੋਈ ਗੱਲਬਾਤ ਨਹੀਂ ਹੋਈ। ਪ੍ਰਧਾਨ ਧਾਮੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜੇਕਰ ਕਿਸੇ ਵੀ ਤਰੀਕੇ ਦੇ ਸਬੂਤ ਮਿਲਦੇ ਹਨ, ਤਾਂ ਉਹ SGPC ਨਾਲ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News