CM ਮਾਨ ਦੀ ਸਿਹਤ ਅਧਿਕਾਰੀਆਂ ਨਾਲ ਬੈਠਕ, ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦੇਣ ਦਾ ਐਲਾਨ

Friday, May 20, 2022 - 04:34 PM (IST)

CM ਮਾਨ ਦੀ ਸਿਹਤ ਅਧਿਕਾਰੀਆਂ ਨਾਲ ਬੈਠਕ, ਪੰਜਾਬ ਵਾਸੀਆਂ ਨੂੰ ਇਕ ਹੋਰ ਤੋਹਫ਼ਾ ਦੇਣ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਵਾਸੀਆਂ ਨੂੰ ਦਿੱਲੀ ਦੀ ਤਰਜ 'ਤੇ ਮੁਹੱਲਾ ਕਲੀਨਕ ਬਣਾਉਣ ਦੀ ਦਿੱਤੀ ਗਾਰੰਟੀ ਨੂੰ ਜਲਦ ਪੂਰਾ ਕਰਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਮਗਰੋਂ ਇਹ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸ਼ੁਰੂਆਤ ਇਸ ਸਾਲ 15 ਅਗਸਤ ਨੂੰ ਕਰਨਗੇ। ਪਹਿਲੇ ਪੜਾਅ ਵਿੱਚ ਅਜਿਹੇ 75 ਕਲੀਨਿਕ ਸ਼ੁਰੂ ਹੋਣਗੇ, ਜੋ ਇਸ ਵਰ੍ਹੇ ਆ ਰਹੀ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਹੋਣਗੇ। ਮੁੱਖ ਮੰਤਰੀ ਨੇ ਸੂਬੇ ਭਰ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਨੂੰ ਵੀ ਸਹਿਮਤੀ ਦਿੱਤੀ। 

ਇਹ ਵੀ ਪੜ੍ਹੋ:  PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ। ਕਾਬਲ-ਏ-ਗੌਰ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਈ ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿੱਚੋਂ ਇੱਕ ਦਿੱਲੀ ਦੀ ਤਰਜ 'ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਕ ਖੋਲ੍ਹਣ ਦੀ ਗੱਲ ਕਹੀ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਮਾਨ ਦੋ ਦਿਨਾਂ ਦਿੱਲੀ ਦੌਰੇ 'ਤੇ ਉਥੋਂ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਵੇਖਣ ਗਏ ਸਨ। ਮੁੱਖ ਮੰਤਰੀ ਨੇ ਉਸ ਸਮੇਂ ਵੀ ਕਿਹਾ ਸੀ ਕਿ ਪੰਜਾਬ ਵਿੱਚ ਜਲਦ ਹੀ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਜਾਣਗੇ। ਅੱਜ ਸਿਹਤ ਮੰਤਰੀ ਅਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਮਗਰੋਂ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਦਿੱਲੀ ਦੀ ਤਰਜ 'ਤੇ ਮੁਹੱਲਾ ਕਲੀਨਕ ਖੋਲ੍ਹਣ ਜਾ ਰਹੇ ਹਾਂ।

ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

 


author

Harnek Seechewal

Content Editor

Related News