ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Saturday, Feb 08, 2025 - 02:23 PM (IST)
![ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ](https://static.jagbani.com/multimedia/2025_2image_14_23_27573173961.jpg)
ਨਵੀਂ ਦਿੱਲੀ/ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਦਾ ਐਲਾਨ ਹੋ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ। ਇਸ ਮੁਲਾਕਾਤ ਮਗਰੋਂ ਉਹ ਮੀਡੀਆ ਦੇ ਰੂ-ਬ-ਰੂ ਵੀ ਹੋ ਸਕਦੇ ਹਨ। ਹੁਣ ਤਕ ਦੇ ਨਤੀਜਿਆਂ ਤੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ ਜਿੱਤਦੀ ਨਜ਼ਰ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਦਿੱਲੀ ਦੀਆਂ 70 ਸੀਟਾਂ ਵਿਚੋਂ ਹੁਣ ਤਕ 21 ਸੀਟਾਂ 'ਤੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚੋਂ 11 'ਤੇ ਭਾਜਪਾ ਅਤੇ 10 'ਤੇ ਆਮ ਆਦਮੀ ਪਾਰਟੀ ਜੇਤੂ ਰਹੀ ਹੈ। ਹਾਲਾਂਕਿ ਬਾਕੀ ਸੀਟਾਂ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ 37 ਸੀਟਾਂ 'ਤੇ ਅੱਗੇ ਚੱਲ ਰਹੀ ਹੈ। 12 ਸੀਟਾਂ 'ਤੇ ਆਮ ਆਦਮੀ ਪਾਰਟੀ ਦਾ ਪਲੜਾ ਭਾਰੀ ਹੈ। 'ਆਪ' ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਵੀਂ ਦਿੱਲੀ ਹਲਕੇ ਤੋਂ ਚੋਣ ਹਾਰ ਗਏ ਹਨ। ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਹਲਕੇ ਤੋਂ ਜੇਤੂ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8