ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ CM ਮਾਨ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ

06/19/2024 3:35:16 PM

ਸੰਗਰੂਰ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਜਵਾਨ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ਵਿਚ ਅਮਰ ਰਹਿਣਗੇ। 

ਇਹ ਖ਼ਬਰ ਵੀ ਪੜ੍ਹੋ - ਤਪਦੀ ਗਰਮੀ ਵਿਚਾਲੇ AC ਨੂੰ ਲੱਗ ਗਈ ਅੱਗ, ਗੈਸ ਸਿਲੰਡਰ 'ਚ ਬਲਾਸਟ ਹੋਣ ਮਗਰੋਂ ਮਚੇ ਭਾਂਬੜ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਵਿਖੇ ਪਹੁੰਚੇ ਹੋਏ ਹਨ। ਇੱਥੋਂ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਇਸ ਸਾਲ ਦੀ ਸ਼ੁਰੂਆਤ ਵਿਚ ਦੇਸ਼ ਦੀ ਸੁਰੱਖਿਆ ਲਈ ਡਿਊਟੀ ਨਿਭਾਉਂਦਿਆਂ ਸ਼ਹੀਦ ਹੋ ਗਏ ਸਨ। CM ਮਾਨ ਨੇ ਅੱਜ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ। ਉਨ੍ਹਾਂ ਨੇ ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ ਤੇ ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

CM ਮਾਨ ਨੇ ਟਵੀਟ ਕੀਤਾ, "ਸੰਗਰੂਰ ਜ਼ਿਲ੍ਹੇ ਦੇ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਬਹਾਦਰ ਜਵਾਨ ਤਰਲੋਚਨ ਸਿੰਘ ਜੀ ਜੋ ਕਿ ਪਿਛਲੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋ ਗਏ ਸੀ। ਅੱਜ ਜਵਾਨ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ ਤੇ ਹੌਸਲਾ ਦਿੱਤਾ। ਸਰਕਾਰ ਤਰਫੋਂ ਵਾਅਦੇ ਮੁਤਾਬਕ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ। ਭਵਿੱਖ ‘ਚ ਵੀ ਹਰ ਸੰਭਵ ਮਦਦ ਤੇ ਸਹਿਯੋਗ ਦਾ ਭਰੋਸਾ ਦਿੱਤਾ। ਇਹ ਯੋਧੇ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹਿਣਗੇ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News