CM ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮਸਲਿਆਂ 'ਤੇ ਹੋਈ ਚਰਚਾ

06/15/2023 5:06:51 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਪੁਰੀ ਤੇ ਮੁੱਖ ਮੰਤਰੀ ਮਾਨ ਵਿਚਾਲੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ, ਅੰਮ੍ਰਿਤਸਰ ਦੀ ਸੁੰਦਰਤਾ, ਸਮਾਰਟ ਸਿਟੀ ਦੇ ਪ੍ਰਾਜੈਕਟਾਂ ਅਤੇ ਸੂਬੇ ਦੇ ਸ਼ਹਿਰਾਂ ਦੀ ਸਾਫ-ਸਫ਼ਾਈ ਨੂੰ ਲੈ ਕੇ ਚਰਚਾ ਹੋਈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੇਂਦਰੀ ਮੰਤਰੀ ਮਾਨ ਹੋਈ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ- ਅਵਤਾਰ ਸਿੰਘ ਖੰਡਾ ਦੀ ਮੌਤ 'ਤੇ ਸਿਮਰਨਜੀਤ ਮਾਨ ਨੇ ਪ੍ਰਗਟਾਇਆ ਦੁੱਖ, ਜਤਾਇਆ ਇਹ ਖ਼ਦਸ਼ਾ

ਇਸ ਮੌਕੇ ਟਵੀਟ ਕਰਦਿਆਂ ਮਾਨ ਨੇ ਲਿਖਿਆ ਕਿ ਅੱਜ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰੀ ਹਰਦੀਪ ਪੁਰੀ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਦੇ ਸ਼ਹਿਰਾਂ ਨਾਲ ਜੁੜੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ...। ਸਮਾਰਟ ਸਿਟੀ ਪ੍ਰਾਜੈਕਟ 'ਚ ਪੰਜਾਬ ਦੇ ਕਈ ਸ਼ਹਿਰਾਂ ਖ਼ਾਸ ਤੌਰ 'ਤੇ ਮੁਹਾਲੀ ਨੂੰ ਸ਼ਾਮਲ ਕਰਨ ਦੀ ਮੰਗ ਰੱਖੀ ਤੇ ਨਾਲ ਹੀ ਪੰਜਾਬ ਦੇ ਸ਼ਹਿਰਾਂ 'ਚ ਸਾਫ਼-ਸਫ਼ਾਈ ਦੇ ਨਵੇਂ ਪ੍ਰਾਜੈਕਟਾਂ 'ਤੇ ਵੀ ਮੰਥਨ ਕੀਤਾ...। ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਨੂੰ ਲੈ ਕੇ ਵੀ ਖ਼ਾਸ ਵਿਚਾਰਾਂ ਹੋਈਆਂ...। 

ਇਹ ਵੀ ਪੜ੍ਹੋ- ਬਹਾਨੇ ਨਾਲ 82 ਸਾਲਾ ਦਾਦੀ ਨੂੰ ਕਾਰ 'ਚ ਬਿਠਾ ਲੈ ਗਿਆ ਬਾਹਰ, ਫਿਰ ਪੋਤੇ ਨੇ ਕੀਤਾ ਲੂ ਕੰਡੇ ਖੜ੍ਹੇ ਕਰਨ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto