CM ਮਾਨ ਨੇ ਮੁਹਾਲੀ ’ਚ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦਾ ਕੀਤਾ ਉਦਘਾਟਨ, ਨੌਜਵਾਨ ਪੀੜ੍ਹੀ ਨੂੰ ਲੈ ਕੇ ਆਖੀਆਂ ਇਹ ਗੱਲਾਂ
Monday, Sep 05, 2022 - 02:07 PM (IST)
ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਮੁਹਾਲੀ ’ਚ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਆਏ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਚੰਗੀ ਊਰਜਾ ਦਾ ਸਰੋਤ ਹਨ। ਜੇਕਰ ਨੌਜਵਾਨ ਪੀੜ੍ਹੀ ਦੀ ਊਰਜਾ ਅਤੇ ਸੋਚ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਗਿਆ ਤਾਂ ਦੇਸ਼ ਉੱਚੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ। ਨੌਜਵਾਨ ਪੀੜ੍ਹੀ ਦੀ ਸੋਚ ਵੱਲ ਧਿਆਨ ਨਾ ਦੇਣ ’ਤੇ ਬਹੁਤ ਕੁਝ ਬੁਰਾ ਵੀ ਹੋ ਸਕਦਾ ਹੈ। ਨੌਜਵਾਨ ਪੀੜ੍ਹੀ ਦੀ ਜਿਸ ਤਰ੍ਹਾਂ ਦੀ ਸੋਚ ਹੈ, ਉਨ੍ਹਾਂ ਦੀ ਪੜ੍ਹਾਈ ਹੈ, ਉਸ ਹਿਸਾਬ ਨਾਲ ਉਨ੍ਹਾਂ ਨੂੰ ਕੰਮ ਦੇਣਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ: ਨਸ਼ੇੜੀ ਪੁੱਤ ਦਾ ਕਾਰਨਾਮਾ, ਮਾਂ ਨੇ ਪੈਸਿਆਂ ਤੋਂ ਕੀਤਾ ਇਨਕਾਰ ਤਾਂ ਸਿਲੰਡਰ ਬਲਾਸਟ ਕਰ ਘਰ ਨੂੰ ਲਾਈ ਅੱਗ
ਮਾਨ ਨੇ ਕਿਹਾ ਕਿ ਸਾਡੇ ਦੇਸ਼ ’ਚ ਬਹੁਤ ਸਾਰੇ ਡਾਕਟਰ ਅਜਿਹੇ ਹਨ, ਜੋ ਯੂਕਰੇਨ ਤੋਂ ਪੜ੍ਹਾਈ ਪੂਰੀ ਕਰਕੇ ਆਏ ਹਨ। ਇਸ ਦਾ ਕਾਰਨ ਇਹ ਹੈ ਕਿ ਸਾਡੇ ਇਥੇ ਕੋਟਾ ਸਿਸਟਮ ਦੇ ਆਧਾਰ ’ਤੇ ਵਿਦਿਆਰਥੀਆਂ ਦੀ ਭਰਤੀ ਕੀਤੀ ਜਾਂਦੀ ਹੈ। ਬੱਚਿਆਂ ਦੇ ਮਾਪਿਆਂ ਅਨੁਸਾਰ ਇਥੇ ਡਾਕਟਰੀ ਦੀ ਪੜ੍ਹਾਈ ਦਾ ਖ਼ਰਚਾ 3 ਕਰੋੜ ਰੁਪਏ ਤੱਕ ਹੁੰਦਾ ਹੈ, ਜਦਕਿ ਯੂਕਰੇਨ ’ਚ ਇਹ ਪੜ੍ਹਾਈ 25-30 ਲੱਖ ਰੁਪਏ ’ਚ ਹੋ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਬਹੁਤ ਮਿਹਨਤੀ ਕੌਮ ਹੈ। ਵਿਦੇਸ਼ਾਂ ’ਚ ਜਾ ਕੇ ਬਹੁਤ ਸਾਰੇ ਪੰਜਾਬੀਆਂ ਨੇ ਮਿਹਨਤ ਕਰਕੇ ਆਪਣਾ ਨਾਂ ਕਾਇਮ ਕੀਤਾ ਹੈ। ਜੇਕਰ ਪੰਜਾਬੀਆਂ ਨੂੰ ਉਹੀ ਮਿਹਨਤ ਕਰਨ ਦਾ ਮੌਕਾ ਪੰਜਾਬ ’ਚ ਦਿੱਤਾ ਜਾਵੇ ਤਾਂ ਬਹੁਤ ਵਧੀਆ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ ਹੈ। ਚਾਹੇ ਉਹ ਸਿਆਸਤ ’ਚ ਆਉਣ ਦਾ ਹੋਵੇ, ਮੰਤਰੀ ਬਣਨ ਦਾ ਹੋਵੇ ਜਾਂ ਕੁਝ ਹੋਰ। ਟੈਂਕੀਆਂ ’ਚ ਚੜ੍ਹ ਕੇ ਪ੍ਰਦਰਸ਼ਨ ਕਰਨਾ ਅਤੇ ਧਰਨੇ ਲਗਾਉਣ ਦੀ ਥਾਂ ਲੋਕਾਂ ਨੂੰ ਕੰਮ ਕਰਨਾ ਚਾਹੀਦਾ ਹੈ, ਜਿਸ ’ਚ ਪੰਜਾਬ ਸਰਕਾਰ ਉਨ੍ਹਾਂ ਦੀ ਪੂਰੀ ਮਦਦ ਕਰੇਗੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ-ਗੁਰਦਾਸਪੁਰ ਹਾਈਵੇਅ 'ਤੇ ਟਰਾਲੇ ’ਚੋਂ ਮਿਲੀ ਡਰਾਈਵਰ ਦੀ ਲਾਸ਼, ਪੁਲਸ ਵੱਲੋਂ ਹੈਰਾਨੀਜਨਕ ਖ਼ੁਲਾਸਾ