ਕਿਸਾਨਾਂ ਨੂੰ ਨਾਲ ਲੈ ਕੇ Netherlands ਜਾਣਗੇ CM ਮਾਨ!
Wednesday, Oct 01, 2025 - 01:27 PM (IST)

ਪਟਿਆਲਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰਾਜਪੁਰਾ ਵਿਚ ਨਵੀਂ ਪਸ਼ੂ ਫੀਡ ਫੈਕਟਰੀ ਦਾ ਉਦਘਾਟਨ ਕੀਤਾ ਗਿਆ। ਇਹ ਫੈਕਟਰੀ ਵਿਦੇਸ਼ੀ ਕੰਪਨੀ ਡੀ. ਹੌਜ਼ ਵੱਲੋਂ ਖੋਲ੍ਹੀ ਗਈ ਹੈ। ਕੰਪਨੀ ਨੇ ਭਾਰਤ ਦਾ ਸਭ ਤੋਂ ਵੱਡਾ ਪਲਾਂਟ ਪੰਜਾਬ ਵਿਚ ਖੋਲ੍ਹਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਫੈਕਟਰੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿੱਧੇ ਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ
ਇਸ ਦੌਰਾਨ ਕੰਪਨੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਦਰਲੈਂਡ ਆਉਣ ਦਾ ਸੱਦਾ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਇਹ ਸੱਦਾ ਪ੍ਰਵਾਨ ਕਰਦਿਆਂ ਕਿਹਾ ਕਿ ਜਦੋਂ ਵੀ ਸਮਾਂ ਮਿਲਿਆ ਤਾਂ ਉਹ ਜ਼ਰੂਰ ਆਉਣਗੇ ਤੇ ਆਪਣੇ ਨਾਲ ਕੁਝ ਕਿਸਾਨ ਭਰਾਵਾਂ ਨੂੰ ਵੀ ਲੈ ਕੇ ਜਾਣਗੇ, ਜੋ ਨਵੇਂ ਤਰੀਕਿਆਂ ਨਾਲ ਕੁਝ ਕਰਨਾ ਚਾਹੁੰਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8