AAP ਦੇ ਸਥਾਪਨਾ ਦਿਵਸ ਮੌਕੇ CM ਮਾਨ ਦਾ ਸੰਦੇਸ਼ ; ''ਲੋਕਤੰਤਰ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰਹੇਗਾ...''

Wednesday, Nov 27, 2024 - 02:59 AM (IST)

AAP ਦੇ ਸਥਾਪਨਾ ਦਿਵਸ ਮੌਕੇ CM ਮਾਨ ਦਾ ਸੰਦੇਸ਼ ; ''ਲੋਕਤੰਤਰ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰਹੇਗਾ...''

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੇਸ਼ ਵਿਚ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ 'ਆਮ ਆਦਮੀ ਪਾਰਟੀ' ਦਾ ਸੰਘਰਸ਼ ਜਾਰੀ ਰਹੇਗਾ। ‘ਆਪ’ ਦੇ ਸਥਾਪਨਾ ਦਿਵਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿਚੋਂ ਉੱਭਰੀ ਹੈ, ਜਿਸ ਦਾ ਮਕਸਦ ਦੇਸ਼ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਨੇ ਲੋਕਾਂ ਨੂੰ ਮੁਫਤ ਸਿੱਖਿਆ, ਮੁਫਤ ਬਿਜਲੀ ਅਤੇ ਮੁਫਤ ਸਿਹਤ ਸੇਵਾਵਾਂ ਦੇਣ ਦਾ ਵਾਅਦਾ ਕੀਤਾ ਸੀ। ਪਾਰਟੀ ਨੇ ਇਸ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ ਮੁਫ਼ਤ ਸਿਹਤ ਸਿੱਖਿਆ ਸੇਵਾਵਾਂ ਵੀ ਦਿੱਤੀਆਂ।

PunjabKesari

ਇਹ ਵੀ ਪੜ੍ਹੋ- 'ਘਰੇ ਆਟਾ ਈ ਹੈ ਨੀ...',ਸਾਹਮਣੇ ਆ ਗਏ ਮਾਪੇ, ਭੁੱਖੇ ਬੱਚੇ ਦੀਆਂ ਗੱਲਾਂ ਸੁਣ ਤੁਹਾਡੀਆਂ ਵੀ ਭਿੱਜ ਜਾਣਗੀਆਂ ਅੱਖਾਂ

ਉਨ੍ਹਾਂ ਕਿਹਾ ਕਿ 'ਆਮ ਆਦਮੀ ਪਾਰਟੀ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਪਾਰਟੀ ਲਗਾਤਾਰ ਮਿਹਨਤ ਕਰ ਰਹੀ ਹੈ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਵਿਚ ਲੱਗੀ ਹੋਈ ਹੈ। ਸਾਡੀ ਜੰਗ ਅਜੇ ਖਤਮ ਨਹੀਂ ਹੋਈ ਕਿਉਂਕਿ ਦੇਸ਼ ਵਿਚ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲਗਾਤਾਰ ਲੜਨ ਦੀ ਲੋੜ ਹੈ। ਪਾਰਟੀ ਦੇ ਸਥਾਪਨਾ ਦਿਵਸ ’ਤੇ ਅਸੀਂ ਸਹੁੰ ਚੁੱਕਦੇ ਹਾਂ ਕਿ ਅਸੀਂ ਦੇਸ਼ ਅਤੇ ਸੂਬੇ ਨੂੰ ਬਿਹਤਰੀ ਵੱਲ ਲੈ ਕੇ ਜਾਵਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲਗਾਤਾਰ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਅਤੇ ਰੰਗਲਾ ਪੰਜਾਬ ਬਣਾਉਣ ਲਈ ਯਤਨ ਜਾਰੀ ਹਨ। ਪੰਜਾਬ ਵਿਚ ਲੋਕਾਂ ਨੂੰ ਮੁਫਤ ਬਿਜਲੀ ਦੇ ਨਾਲ-ਨਾਲ ਸਿਹਤ ਅਤੇ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁਹੱਲਾ ਕਲੀਨਿਕਾਂ ਵਿਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ, ਜਿਥੇ ਸਰਕਾਰ ਵਲੋਂ ਆਪਣੇ ਪੌਣੇ ਤਿੰਨ ਸਾਲਾਂ ਵਿਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਇਹ ਕੰਮ ਲਗਾਤਾਰ ਜਾਰੀ ਰੱਖੇਗੀ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਹੀ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ- ਮਾਸੂਮ ਬੱਚਿਆਂ ਨਾਲ ਸਕੂਲੋਂ ਆਉਂਦੇ ਸਮੇਂ ਵਾਪਰ ਗਿਆ ਹਾਦਸਾ, ਫ਼ਿਰ ਜੋ ਹੋਇਆ ਆਪੇ ਦੇਖ ਲਓ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News