ਕੇਜਰੀਵਾਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀਆਂ ਚਰਚਾਵਾਂ ਬਾਰੇ CM ਮਾਨ ਦਾ ਵੱਡਾ ਬਿਆਨ

Wednesday, Feb 19, 2025 - 11:09 AM (IST)

ਕੇਜਰੀਵਾਲ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਦੀਆਂ ਚਰਚਾਵਾਂ ਬਾਰੇ CM ਮਾਨ ਦਾ ਵੱਡਾ ਬਿਆਨ

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਅਫਵਾਹਾਂ ਫੈਲਾਅ ਰਹੀਆਂ ਹਨ ਕਿ ਪੰਜਾਬ ’ਚ ਮੁੱਖ ਮੰਤਰੀ ਬਦਲਿਆ ਜਾ ਰਿਹਾ ਹੈ ਅਤੇ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।

ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਸਵਾਲ ਕੀਤਾ ਕਿ ਕੀ ਅਜਿਹਾ ਸੰਭਵ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਾਡੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਹਨ ਅਤੇ ਉਨ੍ਹਾਂ ਨੇ ਹੀ ਪੂਰੇ ਦੇਸ਼ ਨੂੰ ਚਲਾਉਣਾ ਹੈ ਕਿਉਂਕਿ ਉਹ ਪਾਰਟੀ ਪ੍ਰਧਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਜਰੀਵਾਲ ਕੌਮੀ ਸਿਆਸਤ ਵਿਚ ਬਣੇ ਰਹਿਣਗੇ। ਦਿੱਲੀ ਦੇ ਨਾਲ-ਨਾਲ ਕੇਜਰੀਵਾਲ ਨੇ ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੋਆ ਅਤੇ ਦੇਸ਼ ਦੇ ਹੋਰ ਸੂਬਿਆਂ ਦਾ ਵੀ ਦੌਰਾ ਕਰਨਾ ਹੁੰਦਾ ਹੈ। ਉਹ ਰਾਸ਼ਟਰੀ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਹਨ।

ਇਹ ਖ਼ਬਰ ਵੀ ਪੜ੍ਹੋ - ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ? ਜਾਣੋ ਵੱਡੀ ਅਪਡੇਟ

ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪਹਿਲਾਂ ਵੀ ਅਜਿਹਾ ਕੂੜ ਪ੍ਰਚਾਰ ਕਰਦੀਆਂ ਰਹੀਆਂ ਹਨ ਅਤੇ ਪਹਿਲਾਂ ਵੀ ਉਨ੍ਹਾਂ ਦੀਆਂ ਗੱਲਾਂ ਝੂਠੀਆਂ ਨਿੱਕਲੀਆਂ ਸਨ ਅਤੇ ਹੁਣ ਵੀ ਉਨ੍ਹਾਂ ਦੀਆਂ ਗੱਲਾਂ ਝੂਠੀਆਂ ਨਿੱਕਲਣਗੀਆਂ। ਉਨ੍ਹਾਂ ਕਿਹਾ ਕਿ ਉਹ ਅਤੇ ਪੰਜਾਬ ਦੇ ਸਾਰੇ ਆਗੂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ ਅਤੇ ਪਾਰਟੀ ਇਸ ਵੇਲੇ ਬਾਕੀ ਸਾਰੀਆਂ ਪਾਰਟੀਆਂ ਨਾਲੋਂ ਮਜ਼ਬੂਤ ​​ਸਥਿਤੀ ਵਿਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਨੂੰ ਅਫਵਾਹਾਂ ’ਤੇ ਧਿਆਨ ਨਹੀਂ ਦੇਣਾ ਚਾਹੀਦਾ। ਵਿਰੋਧੀਆਂ ਦੇ ਮੂੰਹ ’ਚ ਜੋ ਆਉਂਦਾ ਹੈ, ਉਹ ਕਹਿ ਦਿੰਦੇ ਹਨ। ਇਸ ਵਿਚ ਕੋਈ ਸੱਚਾਈ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News