ਪੰਜਾਬ ਦੇ ਬਜਟ ਨੂੰ ਲੈ ਕੇ CM ਮਾਨ ਦਾ ਪਹਿਲਾ ਬਿਆਨ, ਆਖ਼ੀਆਂ ਵੱਡੀਆਂ ਗੱਲਾਂ

Wednesday, Mar 26, 2025 - 03:32 PM (IST)

ਪੰਜਾਬ ਦੇ ਬਜਟ ਨੂੰ ਲੈ ਕੇ CM ਮਾਨ ਦਾ ਪਹਿਲਾ ਬਿਆਨ, ਆਖ਼ੀਆਂ ਵੱਡੀਆਂ ਗੱਲਾਂ

ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਿ ਇਸ ਵਾਰ 2,36,080 ਕਰੋੜ ਰੁਪਏ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਵੱਲੋਂ ਲਗਾਤਾਰ ਚੌਥੇ ਸਾਲ ਲਈ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਹੋਈ ਬੱਲੇ-ਬੱਲੇ! ਇਨ੍ਹਾਂ ਦੇ ਖ਼ਾਤਿਆਂ 'ਚ ਆਉਣਗੇ ਲੱਖਾਂ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਿਚ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਫੰਡ ਰੱਖੇ ਗਏ ਹਨ। ਇਸ ਬਜਟ ਤੋਂ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ। ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ। ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ ਦੁਨੀਆ ‘ਰੰਗਲਾ ਪੰਜਾਬ’..’ਤੰਦਰੁਸਤ ਪੰਜਾਬ’..‘ਹੱਸਦਾ-ਵੱਸਦਾ ਪੰਜਾਬ’ ਦੇ ਨਾਂ ਨਾਲ ਜਾਣੇ। 

ਇਹ ਖ਼ਬਰ ਵੀ ਪੜ੍ਹੋ - 10 ਲੱਖ ਰੁਪਏ ਦਾ ਇਲਾਜ ਮੁਫ਼ਤ, ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2025-26 ਦਾ ₹2,36,080 ਕਰੋੜ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ। ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ। ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ ਦੁਨੀਆ ‘ਰੰਗਲਾ ਪੰਜਾਬ’..’ਤੰਦਰੁਸਤ ਪੰਜਾਬ’..‘ਹੱਸਦਾ-ਵੱਸਦਾ ਪੰਜਾਬ’ ਦੇ ਨਾਮ ਨਾਲ ਜਾਣੇ। ਆਮ ਲੋਕਾਂ ਦੀ ਸਰਕਾਰ ਵੱਲੋਂ ਲਗਾਤਾਰ ਚੌਥੇ ਸਾਲ ਲਈ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਰੱਖੇ ਫੰਡਾਂ ਨਾਲ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News