ਪੰਜਾਬ 'ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਰ ਰੋਜ਼ ਹੋ ਰਹੀ ਕਾਰਵਾਈ: CM ਮਾਨ
Sunday, May 25, 2025 - 02:06 PM (IST)

ਨਾਭਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਵਾਰ ਫ਼ਿਰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਸੁਨੇਹਾ ਦਿੱਤਾ ਹੈ। ਨਾਭਾ ਵਿਖੇ ਸੰਬੋਧਨ ਦੌਰਾਨ ਕਰਦਿਆਂ CM ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਇਕ ਸਿਉਂਕ ਵਾਂਗ ਲੱਗਿਆ ਹੋਇਆ ਹੈ, ਉਸ ਨੂੰ ਖ਼ਤਮ ਕਰਨ ਲਈ ਲੱਗੇ ਹੋਏ ਹਾਂ। ਹਰ ਰੋਜ਼ ਉਨ੍ਹਾਂ ਕੋਲ ਪੋਰਟਲ, ਵਟਸਐਪ ਆਦਿ ਰਾਹੀਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਆ ਰਹੀਆਂ ਹਨ ਤੇ ਹਰ ਰੋਜ਼ ਉਨ੍ਹਾਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਵੀ ਕਰ ਰਹੇ ਹਾਂ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
ਨਾਭਾ ਵਿਖੇ ਮਹਾਰਾਜਾ ਅਗਰਸੈਨ ਸਮਾਰਕ ਦੇ ਉਦਘਾਟਨ ਮੌਕੇ CM ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਪੰਜਾਬ ਦੇ ਸਿਰੋਂ ਨਸ਼ੇ ਦੇ ਕਲੰਕ ਨੂੰ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸੇ ਤਰ੍ਹਾਂ ਭ੍ਰਿਸ਼ਟਾਚਾਰ ਇਕ ਸਿਉਂਕ ਵਾਂਗ ਲੱਗਿਆ ਹੋਇਆ ਹੈ, ਉਸ ਨੂੰ ਖ਼ਤਮ ਕਰਨ ਲਈ ਲੱਗੇ ਹੋਏ ਹਾਂ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਰੋਜ਼ਾਨਾ ਹੀ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸ਼ਿਕਾਇਤਾਂ ਆ ਰਹੀਆਂ ਹਨ ਤੇ ਉਨ੍ਹਾਂ 'ਤੇ ਕਾਰਵਾਈ ਵੀ ਹੋ ਰਹੀ ਹੈ। ਭ੍ਰਿਸ਼ਟਾਚਾਰ ਚਾਹੇ ਕਚਿਹਰੀਆਂ 'ਚ ਹੋਵੇ ਜਾਂ ਕਿਸੇ ਹੋਰ ਦਫ਼ਤਰ 'ਚ, ਹਰ ਥਾਂ ਤੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 75 ਸਾਲ ਦੇ ਵਿਗੜੇ ਸਿਸਟਮ ਨੂੰ ਠੀਕ ਕਰਨ 'ਚ ਸਮਾਂ ਲੱਗੇਗਾ, ਪਰ ਸਾਡੇ ਵੱਲੋਂ ਨੀਯਤ ਸਾਫ਼ ਹੈ ਕਿ ਇਸ ਨੂੰ ਠੀਕ ਜ਼ਰੂਰ ਕਰਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8