'ਆਪ' ਦੇ ਸਾਬਕਾ ਮੰਤਰੀ ਘਰ Raid ਬਾਰੇ CM ਮਾਨ ਦਾ ਵੱਡਾ ਬਿਆਨ
Tuesday, Aug 26, 2025 - 11:16 AM (IST)

ਚੰਡੀਗੜ੍ਹ (ਵੈੱਬ ਡੈਸਕ): ਦਿੱਲੀ ਦੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਦੇ ਘਰ ਅੱਜ ਸਵੇਰੇ ED ਵੱਲੋਂ ਕੀਤੀ ਗਈ ਰੇਡ 'ਤੇ ਸਿਆਸਤ ਭੱਖ ਗਈ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਾਰੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਇਹ ਰੇਡ ਪ੍ਰਧਾਨ ਮੰਤਰੀ ਮੋਦੀ ਦੀ ਫਰਜ਼ੀ ਡਿਗਰੀ ਵਾਲੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! ਸਾਰੇ ਵਿਭਾਗਾਂ 'ਚ ਲਾਗੂ ਹੋਵੇਗਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, "ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।"
ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।
— Bhagwant Mann (@BhagwantMann) August 26, 2025
ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ…
ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ
ਉਨ੍ਹਾਂ ਅੱਗੇ ਲਿਖਿਆ, "ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8