CM ਮਾਨ ਨੇ ਦਿੱਤੀਆਂ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ
Monday, Mar 31, 2025 - 09:45 AM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਭਾਰਤ ਸਮੇਤ ਦੁਨੀਆ ਭਰ ਵਿਚ ਈਦ-ਉਲ-ਫ਼ਿਤਰ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਦੁਆ ਕੀਤੀ ਕਿ ਲੋਕਾਂ ਵਿਚ ਸਾਂਝੀਵਾਲਤਾ ਬਣੀ ਰਹੇ ਤੇ ਸਾਰੇ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਕੂਲਰ-AC ਕਰਵਾ ਲਓ ਸਾਫ਼, ਤੇਜ਼ੀ ਨਾਲ ਵਧੇਗੀ ਗਰਮੀ
CM ਮਾਨ ਨੇ ਟਵੀਟ ਕੀਤਾ, "ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8