ਮੋਗਾ ਜਾ ਰਹੇ CM ਮਾਨ ਨੇ ਰਾਹ 'ਚ ਰੋਕਿਆ ਕਾਫ਼ਲਾ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ (ਵੀਡੀਓ)

04/06/2024 3:57:57 PM

ਮੋਰਿੰਡਾ/ਮੁੱਲਾਂਪੁਰ ਦਾਖਾ (ਵੈੱਬ ਡੈਸਕ, ਕਾਲੀਆ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਫ਼ਲਾ ਮੋਗਾ ਜਾਂਦੇ ਹੋਏ ਰਾਹ 'ਚ ਹੀ ਰੁਕ ਗਿਆ ਅਤੇ ਮੁੱਖ ਮੰਤਰੀ ਨੇ ਜਿੱਥੇ ਲੋਕਾਂ ਨਾਲ ਗੱਲਬਾਤ ਕੀਤੀ, ਉੱਥੇ ਹੀ ਲੋਕਾਂ ਨੇ ਮੁੱਖ ਮੰਤਰੀ ਮਾਨ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸੁਆਗਤ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ ਦੀ ਖ਼ੈਰ ਨਹੀਂ

ਆਪਣੇ ਕਾਫ਼ਲੇ ਨੂੰ ਰੋਕ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ ਹੁਣ ਪੰਜਾਬ ਦੇ ਵਿਰੋਧੀਆਂ ਨੂੰ ਦੱਸ ਦੇਣ ਕਿ ਪੰਜਾਬ ਹੁਣ ਆਮ ਲੋਕਾਂ ਦੇ ਹੱਥਾਂ 'ਚ ਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ 'ਚ 13 ਸੀਟਾਂ 'ਤੇ ਭਾਰੀ ਬਹੁਮਤ ਨਾਲ ਜਿੱਤੇ ਕੇ ਪਾਰਟੀ ਨਵਾਂ ਇਤਿਹਾਸ ਰਚੇਗੀ।

ਇਹ ਵੀ ਪੜ੍ਹੋ : ਖਰੜ 'ਚ ਖ਼ੌਫ਼ਨਾਕ ਵਾਰਦਾਤ, ਘਰ 'ਚ ਇਕੱਲੀ ਕੁੜੀ ਦਾ ਗਲਾ ਵੱਢ ਕੇ ਕਤਲ

ਉਨ੍ਹਾਂ ਕਿਹਾ ਕਿ ਮੈਨੂੰ ਲੋਕਾਂ ਦਾ ਅਥਾਹ ਪਿਆਰ ਮਿਲ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਵਿਨ੍ਹਿਆ । ਉਨ੍ਹਾਂ ਕਿਹਾ ਕਿ ਮੈਂ ਜੋ ਵੀ ਵਾਅਦੇ ਚੋਣ ਪ੍ਰਚਾਰ ਦੌਰਾਨ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ ਅਤੇ ਰਹਿੰਦੇ ਵਾਅਦੇ ਵੀ ਜਲਦ ਹੀ ਪੂਰਾ ਕਰੇ ਦਿਆਂਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


Babita

Content Editor

Related News