ਪਾਕਿ ਖ਼ਿਲਾਫ਼ ਧਮਾਕੇਦਾਰ ਜਿੱਤ ਮਗਰੋਂ CM ਮਾਨ ਨੇ ਭਾਰਤੀ ਟੀਮ ਨੂੰ ਦਿੱਤੀਆਂ ਵਧਾਈਆਂ, ਕਿਹਾ- ''ਚੱਕਦੇ ਇੰਡੀਆ...''''
Monday, Feb 24, 2025 - 12:38 AM (IST)

ਚੰਡੀਗੜ੍ਹ- ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਚੈਂਪੀਅਨਜ਼ ਟਰਾਫ਼ੀ ਦੇ ਮਹਾਮੁਕਾਬਲੇ 'ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ, ਜਦਕਿ ਪਾਕਿਸਤਾਨ ਲਗਭਗ ਬਾਹਰ ਹੋ ਗਈ ਹੈ।
ਮੈਚ ਜਿੱਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ। 'ਐਕਸ' 'ਤੇ ਪੋਸਟ ਕਰ ਉਨ੍ਹਾਂ ਟੀਮ ਇੰਡੀਆ ਨੂੰ ਵਧਾਈ ਦਿੰਦਿਆਂ ਲਿਖਿਆ, ''ਬਾਕਮਾਲ...ਭਾਰਤ ਨੇ ਅੱਜ ਚੈਂਪੀਅਨਜ਼ ਟਰਾਫ਼ੀ 'ਚ 6 ਵਿਕਟਾਂ ਨਾਲ ਭਾਰਤ ਨੂੰ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ। ਨਾਲ ਹੀ ਆਉਣ ਵਾਲੇ ਸੈਮੀਫਾਈਨਲ ਲਈ ਸ਼ੁੱਭਕਾਮਨਾਵਾਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ। ਚੱਕਦੇ ਇੰਡੀਆ।''
ਜ਼ਿਕਰਯੋਗ ਹੈ ਕਿ ਇਸ ਮੈਚ 'ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ, ਜਿਸ ਤੋਂ ਬਾਅਦ ਪਾਕਿਸਤਾਨ ਦੀ ਪੂਰੀ ਟੀਮ 49.4 ਓਵਰਾਂ 'ਚ 241 ਦੌੜਾਂ ਬਣਾ ਕੇ ਢੇਰ ਹੋ ਗਈ। ਭਾਰਤੀ ਟੀਮ ਨੇ ਇਹ ਟੀਚਾ ਸਿਰਫ਼ 42.3 ਓਵਰਾਂ 'ਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ।
ਭਾਰਤ ਲਈ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਜੜਿਆ ਤੇ ਟੀਮ ਇੰਡੀਆ ਦੀ ਜਿੱਤ 'ਚ ਸਭ ਤੋਂ ਵੱਡਾ ਯੋਗਦਾਨ ਪਾਇਆ, ਜਦਕਿ ਸ਼੍ਰੇਅਸ ਅਈਅਰ ਨੇ 56 ਤੇ ਸ਼ੁੱਭਮਨ ਗਿੱਲ ਨੇ 46 ਦੌੜਾਂ ਦੀਆਂ ਅਹਿਮ ਪਾਰੀਆਂ ਖੇਡੀਆਂ ਤੇ ਟੀਮ ਦੀ ਜਿੱਤ 'ਚ ਕੋਹਲੀ ਦਾ ਸਾਥ ਦਿੱਤਾ।
ਇਹ ਵੀ ਪੜ੍ਹੋ- ਫੇਲ੍ਹ ਹੋ ਗਿਆ IIT ਬਾਬਾ ! ਚੈਂਪੀਅਨਜ਼ ਟਰਾਫ਼ੀ 'ਚ ਭਾਰਤ 'ਤੇ ਪਾਕਿਸਤਾਨ ਦੀ ਜਿੱਤ ਦੀ ਕੀਤੀ ਸੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e