ਹਸਪਤਾਲਾਂ 'ਚ ਡਾਕਟਰਾਂ ਦੀ ਲੁੱਟ ਬਾਰੇ 'ਜਗਬਾਣੀ' ਵੱਲੋਂ ਪੁੱਛੇ ਗਏ ਸਵਾਲ 'ਤੇ ਦੇਖੋ ਕੀ ਬੋਲੇ CM ਮਾਨ

Saturday, Mar 02, 2024 - 09:36 PM (IST)

ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 2 ਦਿਨ ਦੇ ਦੌਰੇ 'ਤੇ ਪੰਜਾਬ ਆਏ ਹੋਏ ਹਨ। ਇਸ ਦੌਰਾਨ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਲੰਧਰ ਪੁੱਜੇ, ਜਿੱਥੇ ਉਨ੍ਹਾਂ ਪੰਜਾਬ 'ਚ 165 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। 

ਇਸ ਦੌਰਾਨ ਮੀਡੀਆ ਨਾਲ ਰੂ-ਬ-ਰੂ ਹੁੰਦੇ ਹੋਏ ਮੁੱਖ ਮੰਤਰੀ ਮਾਨ ਕੋਲੋਂ 'ਜਗਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਇਕ ਸਵਾਲ ਪੁੱਛਿਆ ਗਿਆ ਕਿ ਹਸਪਤਾਲਾਂ 'ਚ ਡਾਕਟਰ ਆਪਣੀ ਮਰਜ਼ੀ ਨਾਲ ਇਲਾਜ ਕਰ ਰਹੇ ਹਨ ਤੇ ਮਨ ਮਰਜ਼ੀ ਦੇ ਰੇਟ ਲੈ ਰਹੇ ਹਨ। ਵਿਦੇਸ਼ਾਂ ਤੋਂ ਇਲਾਜ ਕਰਵਾਉਣ ਆਏ ਐੱਨ.ਆਰ.ਆਈਜ਼ ਨੂੰ ਖ਼ੂਬ ਲੁੱਟਿਆ ਜਾ ਰਿਹਾ ਹੈ।

ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਗੱਲ ਤਾਂ ਕਰਦੇ ਰਹਿੰਦੇ ਹਨ, ਪਰ ਉਹ ਕਦੇ 'ਵਨ ਨੇਸ਼ਨ ਵਨ ਐਜੂਕੇਸ਼ਨ' ਜਾਂ 'ਵਨ ਨੇਸ਼ਨ ਵਨ ਟ੍ਰੀਟਮੈਂਟ' ਦੀ ਗੱਲ ਕਿਉਂ ਨਹੀਂ ਕਰਦੇ ? 

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਦੇਸ਼ ਦੇ ਪ੍ਰਾਈਵੇਟ ਹਸਪਤਾਲ ਮੂੰਹ ਮੰਗੇ ਰੇਟਾਂ 'ਤੇ ਇਲਾਜ ਕਰਦੇ ਹਨ, ਪਰ ਦੇਸ਼ ਦੇ ਗਰੀਬ ਲੋਕ ਇੰਨਾ ਮਹਿੰਗਾ ਇਲਾਜ ਨਹੀਂ ਕਰਵਾ ਸਕਦੇ। ਇਸ ਕਾਰਨ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਸਕੂਲਾਂ ਤੇ ਹਸਪਤਾਲਾਂ ਦੇ ਬਰਾਬਰ ਸਹੂਲਤਾਂ ਦੇਣ ਵਾਲੇ ਬਣਾਉਣਗੇ ਤਾਂ ਜੋ ਜੇਕਰ ਲੋਕ ਆਪਣੀ ਮਰਜ਼ੀ ਨਾਲ ਪ੍ਰਾਈਵੇਟ ਹਸਪਤਾਲ 'ਚ ਇਲਾਜ ਕਰਵਾਉਣਾ ਚਾਹੁਣ ਤਾਂ ਕਰਵਾ ਸਕਦੇ ਹਨ, ਪਰ ਉਨ੍ਹਾਂ ਨੂੰ ਮਜਬੂਰੀ 'ਚ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਾਈਵੇਟ ਹਸਪਤਾਲ ਨਾ ਜਾਣਾ ਪਵੇ। 

ਸਰਕਾਰੀ ਸਕੂਲਾਂ ਬਾਰੇ ਵੀ ਉਨ੍ਹਾਂ ਇਹੀ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀ ਕੁਆਲਟੀ ਐਜੂਕੇਸ਼ਨ ਦੇਣ ਦੇ ਸਮਰੱਥ ਬਣਾਇਆ ਜਾਵੇਗਾ ਤਾਂ ਜੋ ਲੋਕ ਮਰਜ਼ੀ ਨਾਲ ਜਾਣ ਤਾਂ ਜਾਣ, ਪਰ ਮਜਬੂਰੀ ਕਾਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ 'ਚ ਦਾਖਲ ਨਾ ਕਰਵਾਉਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News