JEE-ਮੇਨਜ਼ ''ਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਬਾਗੋ-ਬਾਗ ਹੋਏ CM ਮਾਨ
Tuesday, Apr 30, 2024 - 07:12 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਵਿਚ ਸਭ ਤੋਂ ਵੱਧ ਬੱਚੇ ਮੋਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਦੇ ਕੁੱਲ 23 ਬੱਚਿਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਨੰਬਰ 'ਤੇ ਜਲੰਧਰ ਦੇ 22 ਅਤੇ ਤੀਜੇ ਨੰਬਰ 'ਤੇ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੁਖਪਾਲ ਖਹਿਰਾ ਦਾ ਨਾਂ ਲਏ ਬਿਨਾਂ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰ ਕਹੀ ਵੱਡੀ ਗੱਲ
ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਉਪਰਾਲੇ ਕਰ ਰਹੀ ਹੈ ਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।
ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ...
— Bhagwant Mann (@BhagwantMann) April 30, 2024
ਬੜੀ ਖੁਸ਼ੀ ਦੀ ਗੱਲ ਹੈ…ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ... ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ...ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ… pic.twitter.com/yaJffRyglP
ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੂੰ ਟਿਕਟ ਮਿਲਣ ਮਗਰੋਂ ਕਾਂਗਰਸ 'ਚ ਖਿੱਚੋਤਾਣ! ਨਵਜੋਤ ਸਿੱਧੂ ਵੱਲੋਂ ਐਲਾਨੇ ਅਹੁਦੇਦਾਰ ਨੇ ਦਿੱਤਾ ਅਸਤੀਫ਼ਾ
CM ਮਾਨ ਨੇ ਟਵੀਟ ਕੀਤਾ, "ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬੜੀ ਖੁਸ਼ੀ ਦੀ ਗੱਲ ਹੈ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ। ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ। ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ ਲਈ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8