ਕੁਵੈਤ ''ਚ ਅੱਗ ਲੱਗਣ ਨਾਲ ਭਾਰਤੀ ਮਜ਼ਦੂਰਾਂ ਦੀ ਮੌਤ, CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

06/13/2024 10:46:52 AM

ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨੀਂ ਕੁਵੈਤ ਦੇ ਮੰਗਾਫ ਸ਼ਹਿਰ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਨਾਲ 41 ਭਾਰਤੀ ਨਾਗਰਿਕਾਂ ਸਮੇਤ 49 ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਇਸ ਦੁੱਖਦਾਈ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।

ਇਹ ਖ਼ਬਰ ਵੀ ਪੜ੍ਹੋ - ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਹੋਵੇਗੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, "ਕੁਵੈਤ ਦੇ ਮੰਗਾਫ ਖੇਤਰ ‘ਚ ਬਿਲਡਿੰਗ 'ਚ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ, ਜਿਸ ਵਿਚ ਭਾਰਤੀ ਮੂਲ ਦੇ ਮਜਦੂਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਨੇ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।"

ਕੇਂਦਰ ਸਰਕਾਰ ਵੱਲੋਂ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਮ੍ਰਿਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News