CM ਮਾਨ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ''ਤੇ ਜਤਾਇਆ ਦੁੱਖ, ਕਿਹਾ- ''''ਇਹ ਦੇਸ਼ ਲਈ ਵੱਡਾ ਘਾਟਾ...''''
Thursday, Dec 26, 2024 - 11:59 PM (IST)
ਚੰਡੀਗੜ੍ਹ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਆਉਣ ਮਗਰੋਂ ਕੇਵਲ ਦੇਸ਼ ਹੀ ਨਹੀਂ, ਪੂਰੀ ਦੁਨੀਆ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਕਰ ਲਿਖਿਆ- ''ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ।''
ਉਨ੍ਹਾਂ ਅੱਗੇ ਲਿਖਿਆ, ''ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ 'ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।''
ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਹੋਇਆ ਸੀ, ਜਦਕਿ 26 ਦਸੰਬਰ 2024 ਨੂੰ ਦਿੱਲੀ ਦੇ ਏਮਜ਼ ਵਿਖੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e