ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲ ''ਤੇ CM ਮਾਨ ਨੇ ਦਿੱਤੀ ਵੱਡੀ ਅਪਡੇਟ, ਤਾੜੀਆਂ ਨਾਲ ਗੂੰਜ ਉੱਠਿਆ ਪੰਡਾਲ
Tuesday, Jul 29, 2025 - 03:00 PM (IST)

ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਲਈ ਰਾਹ ਪੱਧਰਾ ਹੁੰਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜਾਬ ਪਸ਼ੂ ਬੇਰਹਿਮੀ ਰੋਕਥਾਮ (ਪੰਜਾਬ ਸੋਧ) ਐਕਟ-2025 ਨੂੰ ਰਾਜਪਾਲ ਵੱਲੋਂ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜਿਵੇਂ ਹੀ ਰਾਸ਼ਟਰਪਤੀ ਜੀ ਵੱਲੋਂ ਬਿੱਲ 'ਤੇ ਹਸਤਾਖ਼ਰ ਕਰ ਕੇ ਭੇਜੇ ਜਾਂਦੇ ਹਨ, ਉਸੇ ਦਿਨ ਹੀ ਤੁਸੀਂ ਆਪਣੇ ਨਾਰੇ-ਬੱਗੇ ਸ਼ਿੰਗਾਰ ਲਿਓ। ਇੰਨੀ ਗੱਲ ਸੁਣਦਿਆਂ ਹੀ ਸਾਰਾ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਅੱਜ ਲੁਧਿਆਣਾ ਵਿਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਖੇਡਾਂ ਪ੍ਰਤੀ ਪਿਆਰ ਨੂੰ ਕੋਈ ਰੋਕ ਨਹੀਂ ਸਕਦਾ। ਕੋਈ ਕਾਨੂੰਨ ਥੋੜ੍ਹੇ ਟਾਈਮ ਲਈ ਬੈਲ ਗੱਡੀਆਂ ਦੇ ਚੱਕੇ ਜਾਮ ਤਾਂ ਕਰ ਸਕਦਾ ਹੈ, ਪਰ ਇਨ੍ਹਾਂ ਨੂੰ ਰੋਕ ਨਹੀਂ ਸਕਦਾ। ਇਹ ਸਾਡੀਆਂ ਵਿਰਾਸਤੀ ਖੇਡਾਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚੋਂ ਸਰਬਸੰਮਤੀ ਨਾਲ ਇਹ ਬਿੱਲ ਪਾਸ ਕੀਤਾ ਗਿਆ ਸੀ ਤੇ ਫ਼ਿਰ ਉਹ ਰਾਜਪਾਲ ਕੋਲ ਚਲਿਆ ਗਿਆ। ਉਨ੍ਹਾਂ ਨੇ ਰਾਜਪਾਲ ਨਾਲ ਗੱਲਬਾਤ ਕੀਤੀ ਤੇ ਰਸਮੀ ਮਨਜ਼ੂਰੀ ਦੇ ਲਈ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿੱਲ ਵਿਚ ਇਕ ਪ੍ਰਾਵਧਾਨ ਇਹ ਵੀ ਰੱਖਿਆ ਗਿਆ ਹੈ ਕਿ ਦੌੜਾਂ ਵੇਲੇ ਚਾਲਕ ਦੇ ਹੱਥ ਵਿਚ ਡੰਡਾ ਆਦਿ ਨਹੀਂ ਹੋਣਾ ਚਾਹੀਦਾ, ਉਸ ਨੂੰ ਸ਼ਾਬਾਸ਼ੀ ਦੇ ਕੇ ਭਜਾ ਸਕਦੇ ਹੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8