CM ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
Wednesday, Feb 12, 2025 - 08:10 AM (IST)
![CM ਮਾਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ](https://static.jagbani.com/multimedia/2025_2image_09_01_1743434005.jpg)
ਚੰਡੀਗੜ੍ਹ (ਅੰਕੁਰ): ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫ਼ੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋਂ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ-ਕੀਮਤਾਂ ਦਾ ਪ੍ਰਚਾਰ ਕੀਤਾ, ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ’ਚ ਓਨੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਤੇ ਗ਼ਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗ਼ਰੀਬ ਵਿਚਲੇ ਪਾੜੇ ਨੂੰ ਖ਼ਤਮ ਕਰ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8