CM ਮਾਨ ਨੇ ਸ਼੍ਰੋਮਣੀ ਅਕਾਲੀ ਦਲ ''ਤੇ ਕੱਸਿਆ ਤੰਜ, ਕਿਹਾ- ''''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''''

06/27/2024 9:39:02 PM

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ 'ਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ ’ਚ ਉਲਝੇ ਹੋਏ ਹਨ।

PunjabKesari

ਭਗਵੰਤ ਮਾਨ ਨੇ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਪ੍ਰਧਾਨ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਨਹੀਂ ਕਰਨਗੇ। ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਕੀਤੇ ਗਏ ਗੁਨਾਹਾਂ ਲਈ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਨੂੰ ਚੋਣਾਂ ਵਿੱਚ ਢੁੱਕਵਾਂ ਸਬਕ ਸਿਖਾਉਣਗੇ। ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾਉਣਗੇ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਘਟੀਆ ਦਰਜੇ ਦੇ ਪ੍ਰਚਾਰ ਤੋਂ ਬਾਜ਼ ਨਹੀਂ ਆਉਣਾ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਹਿੱਤਾਂ ਨੂੰ ਪਹਿਲ ਦਿੰਦਿਆਂ ਹਮੇਸ਼ਾ ਸੂਬੇ ਦੇ ਲੋਕਾਂ ਨਾਲ ਦਗਾ ਕਮਾਇਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਟਾਰਗੈੱਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ, ਕਾਰ ਤੇ ਹਥਿਆਰਾਂ ਸਣੇ 3 ਸ਼ੂਟਰ ਗ੍ਰਿਫ਼ਤਾਰ


Harpreet SIngh

Content Editor

Related News