ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ CM ਮਾਨ ਦੀ ਪ੍ਰੈੱਸ ਕਾਨਫ਼ਰੰਸ, ਆਖ਼ੀਆਂ ਇਹ ਗੱਲਾਂ

Wednesday, Dec 04, 2024 - 02:10 PM (IST)

ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ CM ਮਾਨ ਦੀ ਪ੍ਰੈੱਸ ਕਾਨਫ਼ਰੰਸ, ਆਖ਼ੀਆਂ ਇਹ ਗੱਲਾਂ

ਚੰਡੀਗੜ੍ਹ (ਵੈੱਬ ਡੈਸਕ): ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਸ ਦੀ ਮੁਸ਼ਤੈਦੀ ਨਾਲ ਅੱਜ ਇਕ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੁਲਸ ਅਫ਼ਸਰਾਂ ਦੇ ਸੰਪਰਕ ਵਿਚ ਹਨ ਤੇ ਉਨ੍ਹਾਂ ਤੋਂ ਪਲ਼-ਪਲ਼ ਦੀ ਜਾਣਕਾਰੀ ਲੈ ਰਹੇ ਹਨ। ਪੁਲਸ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ 'ਤੇ ਹੋਏ ਹਮਲੇ 'ਚ ਆਇਆ ਸੁਖਜਿੰਦਰ ਰੰਧਾਵਾ ਦਾ ਨਾਂ, ਦਲਜੀਤ ਚੀਮਾ ਨੇ ਲਗਾਏ ਵੱਡੇ ਦੋਸ਼

ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਜਿੱਥੇ 24 ਘੰਟੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ ਜਾਂਦਾ ਹੈ, ਉਸ ਦਰ 'ਤੇ ਅਜਿਹੀ ਘਟਨਾ ਵਾਪਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਸ ਜਗ੍ਹਾ 'ਤੇ ਪੰਜਾਬ ਪੁਲਸ ਦੇ IG ਤੇ SP ਸਮੇਤ 175 ਜਵਾਨ ਤਾਇਨਾਤ ਹਨ। ਸੁਖਬੀਰ ਬਾਦਲ ਦੇ ਆਲੇ-ਦੁਆਲੇ ਸਿਵਲ ਵਰਦੀ ਵਿਚ ਤਾਇਨਾਤ ਮੁਲਾਜ਼ਮਾਂ ਨੇ ਬੜੀ ਮੁਸ਼ਤੈਦੀ ਨਾਲ ਵੱਡੀ ਘਟਨਾ ਨੂੰ ਟਾਲ ਦਿੱਤਾ ਤੇ ਮੁਲਜ਼ਮ ਨੂੰ ਮੌਕੇ ਤੋਂਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਇਸ ਲਈ ਪੰਜਾਬ ਪੁਲਸ ਨੂੰ ਵਧਾਈ ਵੀ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗੀ ਸ਼ਰਾਬ! 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਹ ਠੇਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਪਰ ਪੁਲਸ ਦੇ ਜਵਾਨ ਉੱਥੇ ਪੂਰੀ ਮੁਸ਼ਤੈਦੀ ਨਾਲ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਲ਼-ਪਲ਼ ਪੰਜਾਬ ਦੇ ਡੀ.ਜੀ.ਪੀ. ਤੇ ਅੰਮ੍ਰਿਤਸਰ ਦੇ ਸੀਨੀਅਰ ਪੁਲਸ ਅਫ਼ਸਰਾਂ ਦੇ ਨਾਲ ਸੰਪਰਕ ਵਿਚ ਹਨ ਤੇ ਉਨ੍ਹਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News