CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ, ਵੀਡੀਓ ਸਾਂਝੀ ਕਰ ਕਹੀ ਇਹ ਗੱਲ

03/29/2024 8:46:26 AM

ਜਲੰਧਰ (ਵੈੱਬ ਡੈਸਕ): ਜਲੰਧਰ ਤੋਂ ਲੋਕ ਸਭਾ ਮੈਂਬਰ ਤੇ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਦੋਵੇਂ ਪਾਸਿਓਂ ਇਕ ਦੂਜੇ ਬਾਰੇ ਬਿਆਨਬਾਜ਼ੀ ਦਾ ਦੌਰ ਜਾਰੀ ਹੈ। ਇਸ ਨੂੰ ਲੈ ਕੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ 'ਬਗੈਰਤਾਂ' ਦੀ ਪਰਵਾਹ ਨਹੀਂ ਕਰਦੇ, ਅਸੀਂ ਸਿਰਫ਼ ਲੋਕਾਂ ਦੀ ਪਰਵਾਹ ਕਰਦੇ ਹਾਂ।

ਇਹ ਖ਼ਬਰ ਵੀ ਪੜ੍ਹੋ - ਸ਼ੀਤਲ ਅੰਗੁਰਾਲ ਤੇ ਡਾ. ਚੱਬੇਵਾਲ ਦੇ ਅਸਤੀਫ਼ਿਆਂ 'ਤੇ ਕਾਰਵਾਈ ਬਾਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੇਸਬੁੱਕ 'ਤੇ ਇਕ ਵੀਡੀਓ (Reel) ਸਾਂਝੀ ਕੀਤੀ ਹੈ। ਇਸ ਨਾਲ ਉਨ੍ਹਾਂ ਲਿਖਿਆ ਹੈ, "ਅਸੀਂ ਸਿਰਫ਼ ਲੋਕਾਂ ਦੀ ਪਰਵਾਹ ਕਰਦੇ ਹਾਂ ਬਗੈਰਤਾਂ ਦੀ ਨਹੀਂ, ਲੋਕਾਂ ਨੇ ਜੋ ਸਾਡੇ 'ਤੇ ਵਿਸ਼ਵਾਸ ਕੀਤਾ ਹੈ ਅਸੀਂ ਉਸ 'ਤੇ ਪੂਰੀ ਤਰ੍ਹਾਂ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ।" ਇਸ Reel ਵਿਚ ਉਨ੍ਹਾਂ ਨੇ ਆਪਣੇ ਪੁਰਾਣੇ ਭਾਸ਼ਣ ਦਾ ਇਕ ਹਿੱਸਾ ਸਾਂਝਾ ਕੀਤਾ ਹੈ ਜਿਸ ਵਿਚ ਉਹ ਕਹਿ ਰਹੇ ਹਨ ਕਿ, "ਇਹ ਵਿਸ਼ਵਾਸ ਖਰੀਦਣ ਦੀ ਕੋਸ਼ਿਸ਼ ਕਰਦੇ ਹਨ, ਵਿਸ਼ਵਾਸ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰਦੇ ਹਨ, ਪਰ ਵਿਸ਼ਵਾਸ ਇਕ ਅਜਿਹੀ ਚੀਜ਼ ਹੈ ਜਿਸ ਦੀ ਦੁਨੀਆ ਦੀ ਕਿਸੇ ਕਰੰਸੀ ਵਿਚ ਵੀ ਕੋਈ ਕੀਮਤ ਨਹੀਂ ਹੈ। ਤੁਸੀਂ ਮੇਰੇ 'ਤੇ ਵਿਸ਼ਵਾਸ ਕੀਤਾ ਹੈ, ਮੈਂ ਉਸ 'ਤੇ ਪੂਰਾ ਉਤਰਾਂਗਾ।" ਇਸ ਵੀਡੀਓ ਵਿਚ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਕਲਿੱਪ ਵੀ ਜੋੜਿਆ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਭੂਚਾਲ! ਅਮਿਤ ਸ਼ਾਹ ਨੇ ਅਕਾਲੀ ਦਲ ਦੇ ਵੱਡੇ ਲੀਡਰਾਂ ਨਾਲ ਕੀਤੀ ਮੀਟਿੰਗ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਛੱਡਣ ਵਾਲੇ ਦੋਹਾਂ ਆਗੂਆਂ ਖ਼ਿਲਾਫ਼ ਨਿਸ਼ਾਨਾ ਵਿੰਨ੍ਹਿਆ ਸੀ। ਉਨ੍ਹਾਂ ਸ਼ਾਇਰਾਨਾ ਅੰਦਾਜ਼ ਵਿਚ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਬਾਰੇ ਤਿੱਖਾ ਹਮਲਾ ਬੋਲਿਆ ਸੀ। ਉਨ੍ਹਾਂ ਇਕ ਪੁਰਾਣੀ ਵੀਡੀਓ ਟਵੀਟ ਕਰਦਿਆਂ ਕਿਹਾ ਸੀ, "ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ। ਗੌਰ ਕਰੋ ਸਾਰੇ..." ਇਸ ਨਾਲ ਵੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਕਲਿੱਪ ਸਾਂਝੀ ਕੀਤੀ ਗਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 

 


Anmol Tagra

Content Editor

Related News