ਝੋਨੇ ਦੀ ਬੀਜਾਈ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ -CM ਮਾਨ

Tuesday, Jun 11, 2024 - 08:48 PM (IST)

ਝੋਨੇ ਦੀ ਬੀਜਾਈ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ -CM ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ।

ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁੱਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। 

ਇਹ ਵੀ ਪੜ੍ਹੋ- ਪੰਜਾਬ ’ਚ ‘ਰਾਮੂਵਾਲੀਆ’ ਤੋਂ ਬਾਅਦ ਰਵਨੀਤ ਬਿੱਟੂ ਬਿਨਾਂ ਜਿੱਤੇ ਬਣੇ ਕੇਂਦਰੀ ਮੰਤਰੀ, ਸਾਂਭਣਗੇ ਇਹ ਮੰਤਰਾਲਾ

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰ ਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। 

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ.ਐੱਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮਾਨ ਨੇ ਅੱਗੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਹੜ੍ਹਾਂ ਨਾਲ ਨਜਿੱਠਣ ਲਈ DC ਵੱਲੋਂ ਹਦਾਇਤਾਂ ਜਾਰੀ, ਕਿਹਾ- ''ਬਰਸਾਤਾਂ ਤੋਂ ਪਹਿਲਾਂ ਕਰ ਲਏ ਜਾਣ ਪੁਖ਼ਤਾ ਇੰਤਜ਼ਾਮ''
 PunjabKesari
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News